ਕੋਟਾ ''ਚ ਦਰਦਨਾਕ ਹਾਦਸਾ, ਸਕੂਲ ''ਚ ਟਾਇਲਟ ਦੀ ਕੰਧ ਡਿੱਗਣ ਕਾਰਨ 7 ਸਾਲਾ ਬੱਚੀ ਦੀ ਮੌਤ
Saturday, Feb 01, 2025 - 11:22 PM (IST)
ਕੋਟਾ (ਰਾਜਸਥਾਨ) (ਭਾਸ਼ਾ) : ਰਾਜਸਥਾਨ ਦੇ ਕੋਟਾ ਵਿਚ ਇਕ ਸਰਕਾਰੀ ਸਕੂਲ ਵਿਚ ਟਾਇਲਟ ਦੀ ਕੰਧ ਡਿੱਗਣ ਕਾਰਨ ਇਕ 7 ਸਾਲਾਂ ਦੀ ਬੱਚੀ ਦੱਬੀ ਗਈ ਜਿਸ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਸ਼ਨੀਵਾਰ ਨੂੰ ਸਕੂਲ ਦੇ ਤਿੰਨ ਅਧਿਆਪਕਾਂ ਨੂੰ ਕਥਿਤ ਲਾਪਰਵਾਹੀ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਦੀ ਵਿਸਥਾਰਤ ਜਾਂਚ ਦੇ ਹੁਕਮ ਦਿੱਤੇ ਹਨ। ਇਲਾਕਾ ਅਧਿਕਾਰੀ ਸਤਿਆਨਾਰਾਇਣ ਮਾਲਵ ਨੇ ਦੱਸਿਆ ਕਿ ਦਰਬੇਚੀ ਪਿੰਡ ਦੇ ਸਰਕਾਰੀ ਹਾਇਰ ਪ੍ਰਾਇਮਰੀ ਸਕੂਲ ਦੀ ਪਹਿਲੀ ਜਮਾਤ ਦੀ ਵਿਦਿਆਰਥਣ ਰੋਹਿਣੀ ਸ਼ੁੱਕਰਵਾਰ ਦੁਪਹਿਰ ਨੂੰ ਉਸ ਸਮੇਂ ਜ਼ਖਮੀ ਹੋ ਗਈ, ਜਦੋਂ ਉਹ ਟਾਇਲਟ ਦੇ ਅੰਦਰ ਸੀ। ਉਨ੍ਹਾਂ ਦੱਸਿਆ ਕਿ ਖਸਤਾ ਹਾਲ ਟਾਇਲਟ ਦੀ ਕੰਧ ਡਿੱਗਣ ਕਾਰਨ ਲੜਕੀ ਉਸ ਹੇਠ ਦੱਬੀ ਗਈ।
ਇਹ ਵੀ ਪੜ੍ਹੋ : ਰੇਲਵੇ ਨੇ ਲਾਂਚ ਕੀਤਾ ਆਪਣਾ Super App, ਇਕ ਮੰਚ ’ਤੇ ਮਿਲਣਗੀਆਂ ਕਈ ਸੇਵਾਵਾਂ
ਪੁਲਸ ਨੇ ਦੱਸਿਆ ਕਿ ਸਕੂਲ ਸਟਾਫ ਨੇ ਬੱਚੀ ਦੇ ਮਾਪਿਆਂ ਨੂੰ ਸੂਚਿਤ ਕੀਤਾ, ਜੋ ਉਸ ਨੂੰ ਸੁਲਤਾਨਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਲੈ ਗਏ। ਪੁਲਸ ਨੇ ਦੱਸਿਆ ਕਿ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਉੱਚ ਸਿਹਤ ਕੇਂਦਰ ਰੈਫਰ ਕਰ ਦਿੱਤਾ। ਇਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਕੋਟਾ ਦੇ ਇੱਕ ਨਿੱਜੀ ਹਸਪਤਾਲ ਲੈ ਗਏ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਬੱਚੀ ਦੇ ਮਾਤਾ-ਪਿਤਾ ਨੇ ਸਕੂਲ ਸਟਾਫ 'ਤੇ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਇਸ ਘਟਨਾ ਤੋਂ ਗੁੱਸੇ ਵਿੱਚ ਆ ਕੇ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਮੁਆਵਜ਼ੇ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਦਰਬੇਚੀ ਰੋਡ ’ਤੇ ਧਰਨਾ ਦਿੱਤਾ।
ਪੁਲਸ ਤੋਂ ਇਲਾਵਾ ਉਪ ਮੰਡਲ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਪਰਿਵਾਰ ਨੂੰ 5.50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ। ਪੁਲਸ ਨੇ ਦੱਸਿਆ ਕਿ ਮੌਕੇ ’ਤੇ ਹੀ 3.50 ਲੱਖ ਰੁਪਏ ਪਰਿਵਾਰ ਨੂੰ ਸੌਂਪ ਦਿੱਤੇ ਗਏ ਅਤੇ ਬਾਕੀ ਰਾਸ਼ੀ ਵੀ ਜਲਦੀ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਬਾਅਦ ਧਰਨਾ ਸਮਾਪਤ ਹੋ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8