ਟਰੇਨ ''ਚ ਲੱਗੀ ਭਿਆਨਕ ਅੱਗ, ਯਾਤਰੀਆਂ ਨੂੰ ਪੈ ਗਈਆਂ ਭਾਜੜਾਂ, ਸਹਿਰਸਾ ''ਚ ਵਾਪਰੀ ਘਟਨਾ
Monday, Aug 03, 2026 - 10:09 AM (IST)
ਸਹਿਰਸਾ- ਬਿਹਾਰ ਦੇ ਸਹਿਰਸਾ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ ਰੇਲਵੇ ਸਟੇਸ਼ਨ 'ਤੇ ਸੋਮਵਾਰ ਤੜਕੇ ਸਮਸਤੀਪੁਰ-ਸਹਿਰਸਾ ਟਰੇਨ ਦੇ ਡੱਬਿਆਂ 'ਚ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਕੋਈ ਜ਼ਖਮੀ ਨਹੀਂ ਹੋਇਆ। ਪੂਰਬ ਮੱਧ ਰੇਲਵੇ (ਈਸੀਆਰ) ਦੇ ਮੁੱਖ ਜਨਸੰਪਰਕ ਅਧਿਕਾਰੀ (ਸੀਪੀਆਰਓ) ਸਰਸਵਤੀ ਚੰਦਰ ਨੇ ਕਿਹਾ,''ਸਮਸਤੀਪੁਰ-ਸਹਿਰਸਾ ਮੇਮੂ ਟਰੇਨ (ਸੰਖਿਆ 63344) ਸੋਮਵਾਰ ਤੜਕੇ ਕਰੀਬ 3 ਵਜੇ ਸਿਮਰੀ ਬਖਤਿਆਰਪੁਰ ਸਟੇਸ਼ਨ ਪਹੁੰਚੀ।
ਇਸੇ ਦੌਰਾਨ ਮਾਸਟਰ ਨੇ ਟਰੇਨ ਦੇ ਮੋਟਰ ਕੋਚ 'ਚ ਅੱਗ ਲੱਗਣ ਦੀ ਸੂਚਨਾ ਦਿੱਤੀ। ਅੱਗ ਨੇ ਟਰੇਨ ਦੇ ਡੱਬਿਆਂ ਨੂੰ ਆਪਣੀ ਲਪੇਟ 'ਚ ਲੈ ਲਿਆ।'' ਉਨ੍ਹਾਂ ਦੱਸਿਆ ਕਿ ਅੱਗ ਬੁਝਾਊ ਯੰਤਰਾਂ ਨਾਲ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ, ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਗੱਡੀਆਂ ਬੁਲਾਈਆਂ ਗਈਆਂ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਟਰੇਨ ਤੋਂ ਉਤਾਰ ਲਿਆ ਗਿਆ ਅਤੇ ਬਿਜਲੀ ਲਾਈਨ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ। ਸੀਪੀਆਰਓ ਨੇ ਦੱਸਿਆ ਕਿ ਕਰੀਬ 5.50 ਵਜੇ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ 'ਚ ਕਿਸੇ ਯਾਤਰੀ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
