ਮਹਾਰਾਸ਼ਟਰ : ਮਾਲਗੱਡੀ ਦੀ ਲਪੇਟ 'ਚ ਆਉਣ ਨਾਲ 15 ਪ੍ਰਵਾਸੀ ਮਜ਼ਦੂਰਾਂ ਦੀ ਮੌਤ

05/08/2020 8:51:48 AM

ਔਰੰਗਾਬਾਦ- ਮਹਾਰਾਸ਼ਟਰ ਦੇ ਔਰੰਗਾਬਾਦ ਜ਼ਿਲੇ ਵਿਚ ਸ਼ੁੱਕਰਵਾਰ ਨੂੰ ਇਕ ਮਾਲਗੱਡੀ ਦੀ ਲਪੇਟ ਵਿਚ ਆਉਣ ਨਾਲ 15 ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਹੋਰ 5 ਜ਼ਖਮੀ ਹੋ ਗਏ। ਕਰਮਾਡ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਾਲਨਾ ਤੋਂ ਭੁਸਾਵਲ ਵੱਲ ਪੈਦਲ ਜਾ ਰਹੇ ਮਜ਼ਦੂਰ ਮੱਧ ਪ੍ਰਦੇਸ਼ ਵਾਪਸ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਰੇਲ ਦੀਆਂ ਪਟਰੀਆਂ ਦੇ ਕਿਨਾਰੇ ਚੱਲ ਰਹੇ ਸਨ ਅਤੇ ਥਕਾਵਟ ਕਾਰਨ ਪਟੜੀਆਂ ਉੱਤੇ ਹੀ ਸੌਂ ਗਏ ਸਨ। ਅਧਿਕਾਰੀ ਨੇ ਦੱਸਿਆ ਕਿ ਟਰੇਨ ਨੇ ਸਵੇਰੇ ਸਵਾ ਪੰਜ ਵਜੇ ਉਨ੍ਹਾਂ ਨੂੰ ਦਰੜ ਦਿੱਤਾ। 

ਜ਼ਿਲ੍ਹੇ ਦੇ ਸਾਰੇ ਉੱਚ ਅਧਿਕਾਰੀ ਘਟਨਾ ਵਾਲੇ ਸਥਾਨ 'ਤੇ ਪੁੱਜ ਗਏ ਹਨ ਤੇ ਇਸ ਸਬੰਧੀ ਸਾਰੀ ਜਾਣਕਾਰੀ ਇਕੱਠੀ ਕਰ ਰਹੇ ਹਨ। 


Lalita Mam

Content Editor

Related News