ਚੱਲਦੀ ਰੇਲ ਗੱਡੀ ਨੂੰ ਲੱਗ ਗਈ ਅੱਗ, ਯਾਤਰੀਆਂ ਨੂੰ ਪੈ ਗਈਆਂ ਭਾਜੜਾਂ
Tuesday, Feb 17, 2026 - 02:13 PM (IST)
ਵਰਧਾ- ਮਹਾਰਾਸ਼ਟਰ ਦੇ ਵਰਧਾ-ਸਿੰਧੀ ਰੇਲਵੇ ਸਟੇਸ਼ਨ ਨੇੜੇ ਇਕ ਵੱਡਾ ਰੇਲ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਚਲਦੀ ਜੀਟੀ ਐਕਸਪ੍ਰੈਸ (GT Express) ਦੇ ਇਕ ਡੱਬੇ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਪੂਰਾ ਡੱਬਾ ਸੜ ਕੇ ਸੁਆਹ ਹੋ ਗਿਆ।
ਯਾਤਰੀ ਸੁਰੱਖਿਅਤ, ਵੱਡਾ ਹਾਦਸਾ ਟਲਿਆ
ਰਾਹਤ ਦੀ ਗੱਲ ਇਹ ਰਹੀ ਕਿ ਅੱਗ ਟਰੇਨ ਦੇ ਪਾਰਸਲ ਡੱਬੇ 'ਚ ਲੱਗੀ ਸੀ। ਰੇਲਵੇ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਟਰੇਨ ਨੂੰ ਰੋਕਿਆ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ, ਜਿਸ ਕਾਰਨ ਇਕ ਵੱਡਾ ਹਾਦਸਾ ਹੋਣੋਂ ਬਚ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਇਸ ਘਟਨਾ 'ਚ ਕਿਸੇ ਵੀ ਯਾਤਰੀ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।
ਡੱਬਾ ਪਿੱਛੇ ਛੱਡ ਅੱਗੇ ਰਵਾਨਾ ਹੋਈ ਟਰੇਨ
ਅੱਗ ਲੱਗਣ ਤੋਂ ਬਾਅਦ ਪ੍ਰਭਾਵਿਤ ਪਾਰਸਲ ਡੱਬੇ ਨੂੰ ਟਰੇਨ ਤੋਂ ਵੱਖ ਕਰ ਦਿੱਤਾ ਗਿਆ। ਅੱਗ ਇੰਨੀ ਭਿਆਨਕ ਸੀ ਕਿ ਡੱਬਾ ਪਿੱਛੇ ਹੀ ਰਹਿ ਗਿਆ ਅਤੇ ਟਰੇਨ ਅੱਗੇ ਨਿਕਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਡਾਕਟਰਾਂ ਦੀ ਟੀਮ ਅਤੇ ਐਮਰਜੈਂਸੀ ਦਸਤਾ ਮੌਕੇ 'ਤੇ ਪਹੁੰਚ ਗਿਆ ਅਤੇ ਸਥਿਤੀ 'ਤੇ ਕਾਬੂ ਪਾਇਆ। ਜਾਂਚ ਜਾਰੀ ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਰੇਲਵੇ ਵਿਭਾਗ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
