ਇਕ-ਇਕ ਕਰ ਕੇ ਪਟੜੀ ਤੋਂ ਉਤਰ ਗਏ ਟ੍ਰੇਨ ਦੇ 11 ਡੱਬੇ, ਮੌਕੇ ''ਤੇ ਮਚ ਗਿਆ ਚੀਕ-ਚਿਹਾੜਾ
Sunday, Mar 30, 2025 - 02:11 PM (IST)

ਨੈਸ਼ਨਲ ਡੈਸਕ- ਓਡੀਸ਼ਾ ਸੂਬੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਟਕ ਦੇ ਨਿਰਗੁੰਡੀ ਰੇਲਵੇ ਸਟੇਸ਼ਨ ਨੇੜੇ ਕਾਮਖਿਆ ਐਕਸਪ੍ਰੈੱਸ ਦੇ 11 ਡੱਬੇ ਪਟੜੀ ਤੋਂ ਉਤਰ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਦੁਪਹਿਰ ਕਰੀਬ 12 ਵਜੇ ਵਾਪਰਿਆ। ਇਹ ਟ੍ਰੇਨ ਬੰਗਲੁਰੂ ਤੋਂ ਅਸਾਮ ਜਾ ਰਹੀ ਸੀ ਕਿ ਓਡੀਸ਼ਾ 'ਚ ਹੀ ਇਹ ਹਾਦਸੇ ਦਾ ਸ਼ਿਕਾਰ ਹੋ ਗਈ।
ਇਸ ਮੌਕੇ ਟ੍ਰੇਨ 'ਚ ਸਵਾਰ ਯਾਤਰੀਆਂ 'ਚ ਚੀਕ-ਚਿਹਾੜਾ ਮਚ ਗਿਆ ਤੇ ਇਲਾਕੇ 'ਚ ਡਰ ਦਾ ਮਾਹੌਲ ਛਾ ਗਿਆ। ਇਸ ਹਾਦਸੇ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਸ ਤੋਂ ਇਲਾਵਾ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਤੇ ਮੈਡੀਕਲ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ। ਹਾਲਾਂਕਿ ਟ੍ਰੇਨ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਇਸ ਮਾਮਲੇ 'ਚ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ- ਵਿਦੇਸ਼ 'ਚ ਕੰਮ ਕਰਦੇ ਪੰਜਾਬੀ ਨੂੰ ਛੁੱਟੀ ਮੰਗਣਾ ਪੈ ਗਿਆ ਮਹਿੰਗਾ, ਕੰਪਨੀ ਨੇ ਘਰ ਦੀ ਬਜਾਏ ਭੇਜ'ਤਾ ਜੇਲ੍ਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e