ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 260 ਪੁਲਸ ਅਧਿਕਾਰੀਆਂ ਦਾ ਤਬਾਦਲਾ

Wednesday, Oct 30, 2024 - 06:02 PM (IST)

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 260 ਪੁਲਸ ਅਧਿਕਾਰੀਆਂ ਦਾ ਤਬਾਦਲਾ

ਮਹਾਰਾਸ਼ਟਰ : ਮਹਾਰਾਸ਼ਟਰ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਮੁੰਬਈ ਤੋਂ 150 ਸਮੇਤ 260 ਤੋਂ ਵੱਧ ਪੁਲਸ ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਹੈ। ਇਕ ਅਧਿਕਾਰੀ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਸੂਬੇ 'ਚ 20 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਧਿਕਾਰੀ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਉਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਹਨ, ਜੋ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਆਪਣੇ ਗ੍ਰਹਿ ਜ਼ਿਲ੍ਹਿਆਂ ਵਿੱਚ ਸੇਵਾ ਕਰ ਰਹੇ ਹਨ ਜਾਂ ਵਰਤਮਾਨ ਵਿੱਚ ਤਾਇਨਾਤ ਹਨ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ

ਉਨ੍ਹਾਂ ਕਿਹਾ ਕਿ ਸੀਨੀਅਰ ਇੰਸਪੈਕਟਰਾਂ ਸਮੇਤ ਮੁੰਬਈ ਦੇ ਕਰੀਬ 150 ਪੁਲਸ ਅਧਿਕਾਰੀਆਂ ਦਾ ਗੜ੍ਹਚਿਰੌਲੀ, ਗੋਂਦੀਆ, ਭੰਡਾਰਾ, ਨਾਗਪੁਰ ਅਤੇ ਵਾਸ਼ਿਮ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਬਾਦਲਾ ਕੀਤਾ ਗਿਆ ਹੈ। ਨਵੀਂ ਮੁੰਬਈ ਅਤੇ ਮੀਰਾ ਭਾਈੰਦਰ, ਵਸਈ ਵਿਰਾਰ ਪੁਲਸ ਕਮਿਸ਼ਨਰੇਟ ਦੇ ਕੁਝ ਅਧਿਕਾਰੀਆਂ ਦਾ ਵੀ ਤਬਾਦਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੰਬਈ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਪੁਲਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਰਾਜ ਦੀਆਂ 288 ਵਿਧਾਨ ਸਭਾ ਸੀਟਾਂ ਵਿੱਚੋਂ 36 ਵਿਧਾਨ ਸਭਾ ਸੀਟਾਂ ਮੁੰਬਈ ਵਿੱਚ ਹਨ। ਚੋਣ ਕਮਿਸ਼ਨ ਨੇ ਪਿਛਲੇ ਮਹੀਨੇ ਮਹਾਰਾਸ਼ਟਰ ਦੇ ਮੁੱਖ ਸਕੱਤਰ ਅਤੇ ਰਾਜ ਦੇ ਪੁਲਸ ਮੁਖੀ ਤੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿੱਚ ਅਸਫਲ ਰਹਿਣ ਲਈ ਸਪੱਸ਼ਟੀਕਰਨ ਮੰਗਿਆ ਸੀ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News