ਲੋਕ ਸਭਾ ਚੋਣਾਂ ਤੋਂ ਪਹਿਲਾਂ 5 ਸੂਬਿਆਂ ''ਚ 8 ਜ਼ਿਲ੍ਹਾ ਮੈਜਿਸਟਰੇਟ, 12 ਪੁਲਸ ਸੁਪਰਡੈਂਟਾਂ ਦੇ ਤਬਾਦਲੇ
Wednesday, Apr 03, 2024 - 03:01 AM (IST)
ਨਵੀਂ ਦਿੱਲੀ — ਲੋਕ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਅਸਾਮ, ਬਿਹਾਰ, ਝਾਰਖੰਡ, ਉੜੀਸਾ ਅਤੇ ਆਂਧਰਾ ਪ੍ਰਦੇਸ਼ 'ਚ 8 ਜ਼ਿਲ੍ਹਾ ਮੈਜਿਸਟ੍ਰੇਟ ਅਤੇ 12 ਪੁਲਸ ਸੁਪਰਡੈਂਟਾਂ ਦਾ ਤਬਾਦਲਾ ਕਰ ਦਿੱਤਾ ਗਿਆ। ਚੋਣ ਕਮਿਸ਼ਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਫੈਸਲਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਨਾਲ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੁਆਰਾ ਨਿਯਮਤ ਸਮੀਖਿਆ ਦੇ ਹਿੱਸੇ ਵਜੋਂ ਲਿਆ ਗਿਆ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਵਿਧਾਇਕ ਨਾਸਿਰ ਕੁਰੈਸ਼ੀ ਦੇ ਦਿੱਲੀ ਸਥਿਤ ਘਰ 'ਚ ਲੱਗੀ ਭਿਆਨਕ ਅੱਗ, ਦੋ ਕੁੜੀਆਂ ਦੀ ਮੌਤ
ਹਦਾਇਤਾਂ ਤਹਿਤ ਤਬਾਦਲੇ ਕੀਤੇ ਗਏ ਸਾਰੇ ਅਧਿਕਾਰੀਆਂ ਨੂੰ ਆਪਣੇ ਨਜ਼ਦੀਕੀ ਜੂਨੀਅਰ ਅਧਿਕਾਰੀ ਨੂੰ ਚਾਰਜ ਸੌਂਪਣ ਲਈ ਕਿਹਾ ਗਿਆ ਹੈ ਅਤੇ ਇਨ੍ਹਾਂ ਅਧਿਕਾਰੀਆਂ ਨੂੰ ਆਮ ਚੋਣਾਂ 2024 ਦੇ ਮੁਕੰਮਲ ਹੋਣ ਤੱਕ ਕੋਈ ਵੀ ਚੋਣ ਡਿਊਟੀ ਨਹੀਂ ਲਗਾਈ ਜਾਵੇਗੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਸਬੰਧਤ ਸੂਬਾ ਸਰਕਾਰਾਂ ਨੂੰ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਤੇ ਭਾਰਤੀ ਪੁਲਸ ਸੇਵਾ (ਆਈਪੀਐਸ) ਅਧਿਕਾਰੀਆਂ ਦੇ ਨਾਵਾਂ ਦਾ ਇੱਕ ਪੈਨਲ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਸ਼ਰਾਬ ਪੀਣ ਤੋਂ ਰੋਕਣ 'ਤੇ ਗੁੱਸੇ 'ਚ ਆਏ ਪਤੀ ਨੇ ਕੀਤਾ ਪਤਨੀ ਦਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e