ਈਰਾਨ ਲਈ ਨਵੀਂ ਟ੍ਰੈਵਲ ਐਡਵਾਈਜ਼ਰੀ : ਭਾਰਤੀਆਂ ਨੂੰ ਚੌਕਸ ਰਹਿਣ ਦੀ ਸਲਾਹ
Tuesday, Jan 06, 2026 - 09:42 AM (IST)
ਨਵੀਂ ਦਿੱਲੀ- ਭਾਰਤ ਸਰਕਾਰ ਨੇ ਈਰਾਨ ਲਈ ਨਵੀਂ ਟ੍ਰੈਵਲ ਐਡਵਾਈਜ਼ਰੀ (ਯਾਤਰਾ ਸਬੰਧੀ ਦਿਸ਼ਾ-ਨਿਰਦੇਸ਼) ਜਾਰੀ ਕੀਤੀ ਹੈ। ਇਸ ਵਿਚ ਭਾਰਤੀ ਨਾਗਰਿਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਇਕੱਲੇ ਯਾਤਰਾ ਕਰਨ ਜਾਂ ਲੰਬੀਆਂ ਯਾਤਰਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਅਧਿਕਾਰੀਆਂ ਨੇ ਕਿਹਾ ਕਿ ਹਾਲਾਤ ਵਿਚ ਅਸਥਿਰਤਾ ਅਤੇ ਸੁਰੱਖਿਆ ਸਬੰਧੀ ਚੁਣੌਤੀਆਂ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਸਾਵਧਾਨੀ ਵਰਤਣ, ਸਰਕਾਰੀ ਅਤੇ ਸਥਾਨਕ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਭਾਰਤੀ ਦੂਤਘਰ ਜਾਂ ਕੌਂਸਲੇਟ ਨਾਲ ਸੰਪਰਕ ਕਰਨ।
