ਦੁਬਈ ਜਾ ਰਿਹਾ ਯਾਤਰੀ 24 ਲੱਖ ਰੁਪਏ ਦੀ ਸਾਊਦੀ ਕਰੰਸੀ ਨਾਲ ਗ੍ਰਿਫ਼ਤਾਰ
Tuesday, Nov 09, 2021 - 03:50 PM (IST)
ਨਵੀਂ ਦਿੱਲੀ (ਭਾਸ਼ਾ)- ਦੁਬਈ ਜਾ ਰਹੇ ਭਾਰਤੀ ਯਾਤਰੀ ਨੂੰ ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀ.ਆਈ.ਐੱਸ.ਐੱਫ.) ਦੇ ਕਰਮੀਆਂ ਨੇ 24 ਲੱਖ ਰੁਪਏ ਦੀ ਸਾਊਦੀ ਕਰੰਸੀ ਦੀ ਤਸਕਰੀ ਦੀ ਕੋਸ਼ਿਸ਼ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਯਾਤਰੀ ਨੂੰ ਮੰਗਲਵਾਰ ਕੌਮਾਂਤਰੀ ਹਵਾਈ ਅੱਡੇ ’ਤੇ ਫੜਿਆ ਗਿਆ।
ਉਨ੍ਹਾਂ ਦੱਸਿਆ ਕਿ ਸੁਰੱਖਿਆ ਜਾਂਚ ਦੌਰਾਨ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮਿਨਲ-3 ’ਤੇ ਯਾਤਰੀ ਨੂੰ ਉਸ ਸਮੇਂ ਰੋਕਿਆ ਗਿਆ, ਜਦੋਂ ਉਸ ਦੇ ਟ੍ਰਾਲੀ ਬੈਗ ਦੇ ਹੇਠੋਂ 1.2 ਲੱਖ ਸਾਊਦੀ ਰਿਆਲ ਮਿਲੇ। ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੂੰ ਕਸਟਮ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਉਸ ਕੋਲੋਂ ਵਿਦੇਸ਼ੀ ਕਰੰਸੀ ਲਿਜਾਉਣ ਦੇ ਕੋਈ ਜਾਇਜ਼ ਦਸਤਾਵੇਜ਼ ਨਹੀਂ ਸਨ।