PM ਖ਼ਿਲਾਫ਼ ''ਇਤਰਾਜ਼ਯੋਗ'' ਲੇਖ ਨੂੰ ਲੈ ਕੇ ਸੰਜੇ ਰਾਊਤ ਖ਼ਿਲਾਫ਼ ਦੇਸ਼ਧ੍ਰੋਹ ਦਾ ਦੋਸ਼ ਹਟਾਇਆ ਗਿਆ

12/19/2023 4:29:02 PM

ਮੁੰਬਈ (ਭਾਸ਼ਾ)- ਮਹਾਰਾਸ਼ਟਰ ਪੁਲਸ ਨੇ ਸ਼ਿਵ ਸੈਨਾ (ਯੂ.ਬੀ.ਟੀ.) ਦੇ ਮੁਖ ਪੱਤਰ 'ਸਾਮਨਾ' ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਥਿਤ ਤੌਰ 'ਤੇ ਇਤਰਾਜ਼ਯੋਗ ਲੇਖ ਲਿਖਣ ਦੇ ਦੋਸ਼ ਵਿਚ ਪਾਰਟੀ ਨੇਤਾ ਸੰਜੇ ਰਾਊਤ ਖ਼ਿਲਾਫ਼ ਦਰਜ ਕੀਤੇ ਗਏ ਦੇਸ਼ਧ੍ਰੋਹ ਦੇ ਦੋਸ਼ ਨੂੰ ਹਟਾ ਦਿੱਤਾ ਹੈ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਜੇ ਰਾਉਤ 'ਸਾਮਨਾ' ਦੇ ਕਾਰਜਕਾਰੀ ਸੰਪਾਦਕ ਹਨ। ਅਧਿਕਾਰੀ ਨੇ ਕਿਹਾ ਕਿ ਪੁਲਸ ਵੱਲੋਂ ਕਾਨੂੰਨੀ ਰਾਏ ਅਤੇ ਸਲਾਹ ਲੈਣ ਤੋਂ ਬਾਅਦ ਰਾਊਤ ਵਿਰੁੱਧ ਦੇਸ਼ਧ੍ਰੋਹ ਦਾ ਦੋਸ਼ ਹਟਾ ਦਿੱਤਾ ਗਿਆ। ਯਵਤਮਾਲ ਜ਼ਿਲ੍ਹਾ ਪੁਲਸ ਨੇ 11 ਦਸੰਬਰ ਨੂੰ ਸ਼ਿਵ ਸੈਨਾ (ਯੂਬੀਟੀ) ਦੇ ਰਾਜ ਸਭਾ ਮੈਂਬਰ 'ਤੇ 'ਸਾਮਨਾ' ਦੇ ਹਫ਼ਤਾਵਾਰੀ ਕਾਲਮ 'ਰੋਖਠੋਕ' 'ਚ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਕਥਿਤ ਟਿੱਪਣੀ ਕਰਨ ਲਈ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਸੰਸਦ ਦੀ ਘਟਨਾ 'ਤੇ ਵਿਰੋਧੀ ਦਲਾਂ ਦੇ ਬਿਆਨ ਖ਼ਤਰਨਾਕ : PM ਮੋਦੀ

ਯਵਤਮਾਲ ਦੇ ਉਮਰਖੇੜ ਪੁਲਸ ਥਾਣੇ 'ਚ ਰਾਊਤ ਖ਼ਿਲਾਫ਼ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 124 (ਏ) (ਦੇਸ਼ਧ੍ਰੋਹ), 153 (ਏ) (ਧਰਮ, ਨਸਲ, ਜਨਮ ਸਥਾਨ, ਨਿਵਾਸ, ਭਾਸ਼ਾ ਆਦਿ ਦੇ ਆਧਾਰ 'ਤੇ ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਵਧਾਉਣੀ), ਧਾਰਾ 505 (2) (ਵਰਗਾਂ ਵਿਚਾਲੇ ਦੁਸ਼ਮਣੀ, ਨਫ਼ਰਤ ਪੈਦਾ ਕਰਨ ਜਾਂ ਉਤਸ਼ਾਹ ਦੇਣ ਵਾਲੇ ਬਿਆਨ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ। ਪੁਲਸ ਨੇ ਕਿਹਾ ਕਿ ਮਾਮਲਾ ਭਾਰਤੀ ਜਨਤਾ ਪਾਰਟੀ ਦੇ ਯਵਤਮਾਲ ਜ਼ਿਲ੍ਹਾ ਕੋਆਰਡੀਨੇਟਰ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ। ਪੁਲਸ ਅਧਿਕਾਰੀ ਨੇ ਕਿਹਾ,''ਮਾਮਲੇ 'ਚ ਕਾਨੂੰਨੀ ਰਾਏ ਲੈਣ ਤੋਂ ਬਾਅਦ, ਪੁਲਸ ਨੇ ਮਾਮਲੇ ਤੋਂ ਦੇਸ਼ਧ੍ਰੋਹ ਦਾ ਦੋਸ਼ ਹਟਾਉਣ ਦਾ ਫ਼ੈਸਲਾ ਕੀਤਾ।'' ਉਨ੍ਹਾਂ ਕਿਹਾ,''ਸੁਪਰੀਮ ਕੋਰਟ ਨੇ ਪਹਿਲੇ ਇਸ ਸੰਬੰਧ 'ਚ ਫ਼ੈਸਲੇ ਸੁਣਾਏ ਹਨ ਅਤੇ ਇਕ ਸਰਕਾਰੀ ਵਕੀਲ ਤੋਂ ਸਲਾਹ ਲੈਣ ਤੋਂ ਬਾਅਦ ਪੁਲਸ ਨੇ ਦੇਸ਼ਧ੍ਰੋਹ ਦੇ ਦੋਸ਼ ਹਟਾਉਣ ਦਾ ਫ਼ੈਸਲਾ ਲਿਆ।'' ਅਧਿਕਾਰੀ ਨੇ ਕਿਹਾ, ਮਾਮਲੇ ਦੀ ਜਾਂਚ ਚੱਲ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


DIsha

Content Editor

Related News