ਸੁੱਤੇ ਪਏ ਪਰਿਵਾਰ ''ਤੇ ਆ ਡਿੱਗਾ ਪਿੱਪਲ ! ਜਵਾਕਾਂ ਸਣੇ 5 ਜੀਆਂ ਦੀ ਹੋਈ ਦਰਦਨਾਕ ਮੌਤ

Tuesday, Jun 09, 2026 - 03:51 PM (IST)

ਸੁੱਤੇ ਪਏ ਪਰਿਵਾਰ ''ਤੇ ਆ ਡਿੱਗਾ ਪਿੱਪਲ ! ਜਵਾਕਾਂ ਸਣੇ 5 ਜੀਆਂ ਦੀ ਹੋਈ ਦਰਦਨਾਕ ਮੌਤ

ਨੈਸ਼ਨਲ ਡੈਸਕ- ਬਿਹਾਰ ਦੇ ਸੀਤਾਮੜੀ ਜ਼ਿਲ੍ਹੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਏ ਤੇਜ਼ ਹਨੇਰੀ-ਤੂਫ਼ਾਨ ਦੌਰਾਨ ਘਰ 'ਤੇ ਪਿੱਪਲ ਦੇ ਦਰੱਖ਼ਤ ਦਾ ਭਾਰੀ ਟਹਿਣਾ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਜੀਆਂ ਦੀ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕਾਂ 'ਚ ਨਵਜੰਮੇ ਬੱਚੇ ਸਣੇ 4 ਮਾਸੂਮ ਬੱਚੇ ਅਤੇ ਉਨ੍ਹਾਂ ਦੀ ਮਾਂ ਸ਼ਾਮਲ ਹੈ।

ਇਹ ਮੰਦਭਾਗੀ ਘਟਨਾ ਜ਼ਿਲ੍ਹੇ ਦੇ ਰੀਗਾ ਥਾਣਾ ਖੇਤਰ ਦੇ ਰੇਵਾਸੀ ਪਿੰਡ ਵਿੱਚ ਮੰਗਲਵਾਰ ਰਾਤ ਲਗਭਗ ਦੋ ਵਜੇ ਵਾਪਰੀ। ਸਬ-ਡਿਵੀਜ਼ਨਲ ਮੈਜਿਸਟ੍ਰੇਟ ਆਨੰਦ ਕੁਮਾਰ ਨੇ ਦੱਸਿਆ ਕਿ ਤੜਕੇ ਤੇਜ਼ ਹਵਾਵਾਂ ਅਤੇ ਮੀਂਹ ਦੌਰਾਨ ਪਿੱਪਲ ਦੇ ਰੁੱਖ ਦਾ ਇੱਕ ਵੱਡਾ ਤੇ ਭਾਰੀ ਟਹਿਣਾ ਸਿਕੰਦਰ ਸਹਿਨੀ ਦੇ ਕੱਚੇ ਮਕਾਨ 'ਤੇ ਜਾ ਡਿੱਗਿਆ, ਜਿਸ ਕਾਰਨ ਮਕਾਨ ਢਹਿ ਗਿਆ ਅਤੇ ਅੰਦਰ ਸੁੱਤੇ ਹੋਏ ਲੋਕ ਮਲਬੇ ਹੇਠਾਂ ਦੱਬ ਗਏ।

ਇਹ ਵੀ ਪੜ੍ਹੋ- ਇਜ਼ਰਾਈਲ 'ਚ ਲੱਗੇਗੀ ਭਾਰਤ ਦੀ ਇਸ ਮਹਾਨ ਸ਼ਖ਼ਸੀਅਤ ਦੀ ਮੂਰਤੀ ! ਹੋਰ ਗੂੜ੍ਹੇ ਹੋਣਗੇ ਦੋਵਾਂ ਦੇਸ਼ਾਂ ਦੇ ਰਿਸ਼ਤੇ

ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੀ ਪਛਾਣ ਸਿਕੰਦਰ ਸਹਿਨੀ ਦੀ ਪਤਨੀ ਪੂਜਾ ਦੇਵੀ (32) ਅਤੇ ਉਨ੍ਹਾਂ ਦੇ 4 ਬੱਚਿਆਂ ਵਜੋਂ ਹੋਈ ਹੈ। ਸਾਰੇ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ, ਜਿਨ੍ਹਾਂ ਵਿੱਚ ਇੱਕ ਨਵਜੰਮਿਆ ਬੱਚਾ ਵੀ ਸ਼ਾਮਲ ਸੀ। ਇਸ ਹਾਦਸੇ ਵਿੱਚ ਪਰਿਵਾਰ ਦਾ ਮੁਖੀ ਸਿਕੰਦਰ ਸਹਿਨੀ ਖ਼ੁਦ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਮਲਬੇ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਰੀਗਾ ਹਲਕੇ ਦੇ ਵਿਧਾਇਕ ਬੈਦਿਆਨਾਥ ਪ੍ਰਸਾਦ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਧਾਇਕ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ, ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਸਰਕਾਰੀ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਜਾਵੇ ਅਤੇ ਸਾਰੀਆਂ ਕਾਨੂੰਨੀ ਕਾਰਵਾਈਆਂ ਜਲਦ ਪੂਰੀਆਂ ਕੀਤੀਆਂ ਜਾਣ।

ਇਹ ਵੀ ਪੜ੍ਹੋ- ਭਾਰਤ ਨੇ ਪਹਿਲੀ ਵਾਰ ਤਾਇਨਾਤ ਕਰ 'ਤੇ LIVE ਪ੍ਰਮਾਣੂ ਹਥਿਆਰ ! ਦੁਸ਼ਮਣਾਂ ਦੇ ਸੁੱਕੇ ਸਾਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News