ਰਾਫੇਲ ਲੜਾਕੂ ਜਹਾਜ਼ ਸਮਝੌਤੇ ਸਬੰਧੀ ਸੁਪਰੀਮ ਕੋਰਟ ’ਚ ਸੁਣਵਾਈ ਟਲੀ
Thursday, Sep 20, 2018 - 04:47 AM (IST)

ਨਵੀਂ ਦਿੱਲੀ–ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉਸ ਲੋਕਹਿੱਤ ਪਟੀਸ਼ਨ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ, ਜਿਸ ਵਿਚ ਭਾਰਤ ਅਤੇ ਫਰਾਂਸ ਵਿਚਾਲੇ ਰਾਫੇਲ ਲੜਾਕੂ ਜਹਾਜ਼ ਸਮਝੌਤੇ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ। ਜਸਟਿਸ ਰੰਜਨ ਗੋਗੋਈ, ਜਸਟਿਸ ਨਵੀਨ ਸਿਨ੍ਹਾ ਅਤੇ ਜਸਟਿਸ ਕੇ. ਐੱਮ. ਜੋਸੇਫ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ 10 ਅਕਤੂਬਰ ਤਕ ਲਈ ਮੁਲਤਵੀ ਕਰ ਦਿੱਤੀ।
ਰਿਟਕਰਤਾ ਵਕੀਲ ਮਨੋਹਰ ਲਾਲ ਸ਼ਰਮਾ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਇਸ ਮਾਮਲੇ ’ਚ ਉਹ ਕੁਝ ਹੋਰ ਦਸਤਾਵੇਜ਼ ਪੇਸ਼ ਕਰਨਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ।