ਚਿਨਾਰ ਕੋਰ ਵਾਰ ਮੈਮੋਰੀਅਲ ਵਿਖੇ ਸਿਪਾਹੀ ਕਰਨਵੀਰ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ

10/22/2021 1:36:05 AM

ਸ਼੍ਰੀਨਗਰ - ਫੌਜ ਦੀ 15 ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਡੀ.ਪੀ. ਪਾਂਡੇ ਨੇ ਵੀਰਵਾਰ ਨੂੰ ਸਿਪਾਹੀ ਕਰਨਵੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸਿਪਾਹੀ ਸਿੰਘ ਸ਼ਹੀਦ ਹੋ ਗਿਆ।  ਫ਼ੌਜ ਦੇ ਇੱਕ ਅਧਿਕਾਰੀ ਨੇ ਕਿਹਾ, "ਜੀ.ਓ.ਸੀ. ਚਿਨਾਰ ਕੋਰ ਅਤੇ ਸਾਰੇ ਰੈਂਕਾਂ ਨੇ ਚਿਨਾਰ ਕੋਰ ਯੁੱਧ ਮੈਮੋਰੀਅਲ ਵਿਖੇ 44 ਰਾਸ਼ਟਰੀ ਰਾਈਫਲਜ਼ ਵਿੱਚ ਤਾਇਨਾਤ ਬਹਾਦਰ ਸਿਪਾਹੀ ਕਰਨਵੀਰ ਸਿੰਘ ਦੀ ਮ੍ਰਿਤਕ ਦੇਹ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।"

ਇਹ ਵੀ ਪੜ੍ਹੋ - ਸੰਯੁਕਤ ਕਿਸਾਨ ਮੋਰਚਾ ਨੇ ਯੋਗੇਂਦਰ ਯਾਦਵ ਨੂੰ ਇੱਕ ਮਹੀਨੇ ਲਈ ਕੀਤਾ ਮੁਅੱਤਲ, ਜਾਣੋਂ ਕੀ ਹੈ ਮਾਮਲਾ

ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੇ ਸੰਬੰਧ ਵਿੱਚ ਮਿਲੀ ਸੂਚਨਾ ਦੇ ਆਧਾਰ 'ਤੇ 20 ਅਕਤੂਬਰ ਦੀ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਇਸ ਦੌਰਾਨ ਹੋਏ ਮੁਕਾਬਲੇ ਵਿੱਚ ਸਿਪਾਹੀ ਕਰਨਵੀਰ ਸਿੰਘ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ। ਬਾਅਦ ਵਿੱਚ ਉਸ ਦਾ ਦਿਹਾਂਤ ਹੋ ਗਿਆ। ਸਿੰਘ (25) 2015 ਵਿੱਚ ਫੌਜ ਵਿੱਚ ਸ਼ਾਮਲ ਹੋਇਆ ਸੀ ਅਤੇ ਉਹ ਮੱਧ ਪ੍ਰਦੇਸ਼ ਵਿੱਚ ਸਤਨਾ ਜ਼ਿਲ੍ਹੇ ਦੇ ਡਾਲਡਾਲ ਪਿੰਡ ਦਾ ਰਹਿਣ ਵਾਲਾ ਸੀ। ਉਸ ਦੇ ਪਰਿਵਾਰ ਵਿੱਚ ਮਾਂ ਹੈ। ਅਧਿਕਾਰੀ ਨੇ ਦੱਸਿਆ ਕਿ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਉਨ੍ਹਾਂ  ਦੇ ਪਿੰਡ ਲਿਜਾਇਆ ਜਾਵੇਗਾ ਅਤੇ ਫੌਜੀ ਸਨਮਾਨ ਨਾਲ ਉਸ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Inder Prajapati

This news is Content Editor Inder Prajapati