ਫ਼ੌਜ ਨੇ ਜੰਮੂ-ਕਸ਼ਮੀਰ ''ਚ LoC ''ਤੇ ਪਾਕਿ ਦੀ ਗੋਲੀਬਾਰੀ ''ਚ ਸ਼ਹੀਦ ਹੋਏ ਫ਼ੌਜੀਆਂ ਨੂੰ ਦਿੱਤੀ ਸ਼ਰਧਾਂਜਲੀ

10/02/2020 6:33:51 PM

ਸ਼੍ਰੀਨਗਰ (ਭਾਸ਼ਾ)— ਥਲ ਸੈਨਾ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ( ਐੱਲ. ਓ. ਸੀ.) 'ਤੇ ਪਾਕਿਸਤਾਨੀ ਗੋਲੀਬਾਰੀ 'ਚ ਸ਼ਹੀਦ ਹੋਏ ਦੋ ਫ਼ੌਜੀਆਂ ਨੂੰ ਸ਼ੁੱਕਰਵਾਰ ਯਾਨੀ ਕਿ ਅੱਜ ਸ਼ਰਧਾਂਜਲੀ ਭੇਟ ਕੀਤੀ। ਫ਼ੌਜ ਦੇ ਬੁਲਾਰੇ ਨੇ ਦੱਸਿਆ ਕਿ ਹੌਲਦਾਰ ਕੁਲਦੀਪ ਸਿੰਘ ਅਤੇ ਰਾਈਫਲਮੈਨ ਸ਼ੁਭਮ ਸ਼ਰਮਾ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਨੇ ਵੀਰਵਾਰ ਨੂੰ ਉੱਤਰੀ ਕਸ਼ਮੀਰ ਵਿਚ ਸ਼ਹਾਦਤ ਦਿੱਤੀ। ਇਹ ਦੋਵੇਂ ਫ਼ੌਜੀ ਜਵਾਨ ਉਸ ਸਮੇਂ ਸ਼ਹੀਦ ਹੋ ਗਏ, ਜਦੋਂ ਪਾਕਿਸਤਾਨੀ ਫ਼ੌਜੀਆਂ ਨੇ ਵੀਰਵਾਰ ਸਵੇਰੇ ਕੁਪਵਾੜਾ ਜ਼ਿਲ੍ਹੇ ਦੇ ਨੌਗਾਮ ਸੈਕਟਰ ਵਿਚ ਕੰਟਰੋਲ ਰੇਖਾ 'ਤੇ ਬਿਨਾਂ ਉਕਸਾਵੇ ਦੇ ਜੰਗਬੰਦੀ ਦਾ ਉਲੰਘਣ ਕੀਤਾ।

ਬੁਲਾਰੇ ਨੇ ਦੱਸਿਆ ਕਿ ਦੋਵੇਂ ਫ਼ੌਜੀ ਆਪਣੀ ਡਿਊਟੀ ਨੂੰ ਨਿਭਾਉਂਦੇ ਹੋਏ ਸ਼ਹੀਦ ਹੋ ਗਏ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਾਜੂ ਦਵਾਖਰੀ ਪਿੰਡ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਪਰਿਵਾਰ ਵਿਚ ਉਨ੍ਹਾਂ ਦੀ ਪਤਨੀ, ਇਕ ਬੇਟਾ ਅਤੇ ਇਕ ਬੇਟੀ ਹੈ। ਸਿੰਘ 15ਵੀਂ ਸਿੱਖ ਲਾਈਟ ਇੰਫੈਟਰੀ ਵਿਚ ਭਰਤੀ ਹੋਏ ਸਨ, ਜਦਕਿ ਸ਼ਰਮਾ 8 ਜੰਮੂ-ਕਸ਼ਮੀਰ ਰਾਈਫਲਜ਼ ਤੋਂ ਸਨ। ਉਨ੍ਹਾਂ ਨੇ ਕਿਹਾ ਕਿ ਫ਼ੌਜ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕਰਦੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਇਕਜੁਟਤਾ ਨਾਲ ਖੜ੍ਹੀ ਹੈ।


Tanu

Content Editor

Related News