ਉਮੀਦ ਹੈ ਲੋਕ ਸਭਾ ਸਪੀਕਰ ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਤੇ ਜਲਦ ਫੈਸਲਾ ਲੈਣਗੇ : ਸੁਪਰੀਮ ਕੋਰਟ

Thursday, Sep 24, 2026 - 09:42 AM (IST)

ਉਮੀਦ ਹੈ ਲੋਕ ਸਭਾ ਸਪੀਕਰ ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਤੇ ਜਲਦ ਫੈਸਲਾ ਲੈਣਗੇ : ਸੁਪਰੀਮ ਕੋਰਟ

ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਉਮੀਦ ਪ੍ਰਗਟਾਈ ਕਿ ਲੋਕ ਸਭਾ ਸਪੀਕਰ ਓਮ ਬਿਰਲਾ, ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ ਇੰਡੀਆ (ਐੱਨ. ਸੀ. ਪੀ. ਆਈ.) ’ਚ ਸ਼ਾਮਲ ਹੋਣ ਵਾਲੇ ਤ੍ਰਿਣਮੂਲ ਕਾਂਗਰਸ ਦੇ 20 ਬਾਗੀ ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਜਲਦ ਫੈਸਲਾ ਲੈਣਗੇ। ਚੀਫ ਜਸਟਿਸ ਸੂਰਿਆਕਾਂਤ , ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਉਹ ਲੋਕ ਸਭਾ ਸਪੀਕਰ ਨੂੰ ਹੁਕਮ ਨਹੀਂ ਦੇ ਸਕਦੇ ‘ਪਰ ਅਸੀਂ ਮਹਿਜ਼ ਉਨ੍ਹਾਂ ਨੂੰ ਮਾਮਲੇ ਦੇ ਜਲਦ ਹੱਲ ਲਈ ਚੇਤੇ ਕਰਵਾਉਣਾ ਚਾਹੁੰਦੇ ਹਾਂ।’

ਇਹ ਵੀ ਪੜ੍ਹੋ : ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM ਵਿਜੇ ਨੇ ਕੀਤਾ ਐਲਾਨ

ਇਹ ਪਟੀਸ਼ਨ ਪੱਛਮੀ ਬੰਗਾਲ ਦੇ ਡਾਇਮੰਡ ਹਾਰਬਰ ਲੋਕ ਸਭਾ ਹਲਕੇ ਤੋਂ ਤ੍ਰਿਣਮੂਲ ਕਾਂਗਰਸ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੇ ਦਾਇਰ ਕੀਤੀ ਹੈ। ਸੁਣਵਾਈ ਸ਼ੁਰੂ ਹੋਣ ’ਤੇ ਤ੍ਰਿਣਮੂਲ ਨੇਤਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਲਿਆਣ ਬੈਨਰਜੀ ਨੇ ਦਲੀਲ ਦਿੱਤੀ ਕਿ ਬਾਗੀ ਸੰਸਦ ਮੈਂਬਰਾਂ ਨੂੰ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਨੇ ਆਪਣਾ ਜਵਾਬ ਦਾਖਲ ਨਹੀਂ ਕੀਤਾ ਹੈ ਅਤੇ ਹੋਰ ਸਮਾਂ ਮੰਗਿਆ ਹੈ। ਲੋਕ ਸਭਾ ਸਪੀਕਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਸਪੀਕਰ ਅਯੋਗਤਾ ਪਟੀਸ਼ਨਾਂ ’ਤੇ ਪਹਿਲਾਂ ਹੀ ਨੋਟਿਸ ਜਾਰੀ ਕਰ ਚੁੱਕੇ ਹਨ। ਮਹਿਤਾ ਨੇ ਕਿਹਾ, ‘ਲੋਕ ਸਭਾ ਸਪੀਕਰ ਨੂੰ ਪਤਾ ਹੈ ਕਿ ਉਨ੍ਹਾਂ ਨੇ ਕੀ ਕਰਨਾ ਹੈ। ਉਹ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹਨ।’

ਇਹ ਵੀ ਪੜ੍ਹੋ : ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ

ਇਸ ’ਤੇ ਚੀਫ ਜਸਟਿਸ ਨੇ ਕਿਹਾ, ‘ਸਾਨੂੰ ਉਮੀਦ ਹੈ ਕਿ ਜਿਸ ਮਾਮਲੇ ’ਚ ਜਲਦ ਫੈਸਲੇ ਦੀ ਲੋੜ ਹੈ, ਉਸ ’ਤੇ ਤੇਜ਼ੀ ਨਾਲ ਕਾਰਵਾਈ ਹੋਵੇਗੀ। ਮਾਮਲੇ ਦੀ ਪ੍ਰਕਿਰਤੀ ਹੀ ਅਜਿਹੀ ਹੈ ਕਿ ਉਸ ’ਤੇ ਜਲਦ ਫੈਸਲਾ ਲੈਣ ਦੀ ਲੋੜ ਹੈ। ਅਸੀਂ ਮਹਿਜ਼ ਉਨ੍ਹਾਂ ਨੂੰ ਮਾਮਲੇ ਦੇ ਜਲਦ ਹੱਲ ਦੀ ਯਾਦ ਦਿਵਾਉਣਾ ਚਾਹੁੰਦੇ ਹਾਂ।’ ਇਸ ਤੋਂ ਬਾਅਦ ਮਹਿਤਾ ਨੇ ਦਲੀਲ ਦਿੱਤੀ, ‘ਮੈਂ ਖੁਦ ਇਕ ਸਵਾਲ ਪੁੱਛਣਾ ਚਾਹੁੰਦਾ ਹਾਂ। ਕੀ ਇਕ ਸੰਵਿਧਾਨਕ ਅਹੁਦੇ ’ਤੇ ਬੈਠਾ ਵਿਅਕਤੀ ਦੂਜੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਉਸ ਦੇ ਸੰਵਿਧਾਨਕ ਫਰਜ਼ ਦੀ ਯਾਦ ਦਿਵਾ ਸਕਦਾ ਹੈ?’ ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ’ਚ ਅਦਾਲਤ ਨੂੰ ਲੋਕ ਸਭਾ ਸਪੀਕਰ ਲਈ ਕੋਈ ਸਮਾਂ-ਹੱਦ ਤੈਅ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ : ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ ਵਲੋਂ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News