ਤ੍ਰਿਣਮੂਲ ਕਾਂਗਰਸ ’ਚ ਵੱਡੀ ਫੁੱਟ ਦੇ ਆਸਾਰ, ਭਾਜਪਾ ’ਚ ਜਾ ਸਕਦੇ ਹਨ 18 ਸੰਸਦ ਮੈਂਬਰ
Wednesday, May 27, 2026 - 07:41 AM (IST)
ਕੋਲਕਾਤਾ (ਇੰਟ.) - ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ’ਚ ਹਾਰ ਤੋਂ ਬਾਅਦ ਤ੍ਰਿਣਮੂਲ ਕਾਂਗਰਸ ’ਚ ਵੱਡੀ ਫੁੱਟ ਦੇ ਆਸਾਰ ਹਨ। ਹਾਲਾਂਕਿ ਇਸ ਨੂੰ ਲੈ ਕੇ ਅਧਿਕਾਰਤ ਤੌਰ ’ਚ ਕੁਝ ਨਹੀਂ ਕਿਹਾ ਗਿਆ ਹੈ। ਅਟਕਲਾਂ ਹਨ ਕਿ ਇਕ ਦਰਜਨ ਤੋਂ ਵੱਧ ਤ੍ਰਿਣਮੂਲ ਸੰਸਦ ਮੈਂਬਰ ਜਲਦ ਹੀ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ। ਖ਼ਾਸ ਗੱਲ ਹੈ ਕਿ ਹਾਲ ਹੀ ’ਚ ਕਈ ਤ੍ਰਿਣਮੂਲ ਕੌਂਸਲਰਾਂ ਨੇ ਅਸਤੀਫ਼ਾ ਦਿੱਤਾ ਹੈ। ਉੱਥੇ ਹੀ ਕਈ ਵਿਧਾਇਕ ਤ੍ਰਿਣਮੂਲ ਦੀਆਂ ਗਤੀਵਿਧੀਆਂ ਤੋਂ ਵੀ ਦੂਰੀ ਬਣਾਉਂਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ
ਇਕ ਰਿਪੋਰਟ ਅਨੁਸਾਰ ਸੂਤਰਾਂ ਨੇ ਕਿਹਾ ਹੈ ਕਿ 12 ਤ੍ਰਿਣਮੂਲ ਸੰਸਦ ਮੈਂਬਰਾਂ ਨੇ ਭਾਜਪਾ ’ਚ ਸ਼ਾਮਲ ਹੋਣ ਜਾਂ ਸਮਰਥਨ ਦੇਣ ਦੀ ਤਿਆਰੀ ਕਰ ਲਈ ਹੈ। ਇਸ ਤੋਂ ਇਲਾਵਾ ਦਲ ਬਦਲਣ ਦੀ ਤਿਆਰੀ ਕਰ ਰਹੇ ਸੰਸਦ ਮੈਂਬਰਾਂ ਦੀ ਲਿਸਟ ’ਚ 5 ਤੋਂ 6 ਨਾਮ ਹੋਰ ਹਨ। ਹਾਲਾਂਕਿ ਰਿਪੋਰਟ ’ਚ ਇਹ ਨਹੀਂ ਦੱਸਿਆ ਗਿਆ ਹੈ ਕਿ ਇਹ ਸੰਸਦ ਮੈਂਬਰ ਕੌਣ ਹੋਣਗੇ ਅਤੇ ਕਦੋਂ ਤੱਕ ਦਲ ਬਦਲ ਦੀ ਯੋਜਨਾ ਬਣਾ ਰਹੇ ਹਨ। ਰਿਪੋਰਟ ਅਨੁਸਾਰ 12 ਤੋਂ ਵੱਧ ਸੰਸਦ ਮੈਂਬਰਾਂ ਬਾਰੇ ਚਰਚਾ ਚੱਲ ਰਹੀ ਹੈ ਅਤੇ ਅੰਕੜਾ 20 ਤੱਕ ਪੁੱਜ ਸਕਦਾ ਹੈ। ਜੇ ਲੋਕ ਸਭਾ ’ਚ ਤ੍ਰਿਣਮੂਲ ਦੇ 29 ਵਿਚੋਂ ਦੋ ਤਿਹਾਈ ਸੰਸਦ ਮੈਂਬਰ ਅਲੱਗ ਹੋ ਜਾਂਦੇ ਹਨ, ਤਾਂ ਦਲ ਬਦਲ ਕਾਨੂੰਨ ਲਾਗੂ ਨਹੀਂ ਹੋਵੇਗਾ।
ਇਹ ਵੀ ਪੜ੍ਹੋ - ਸ਼ਰਾਬ ਦੇ 717 ਠੇਕੇ ਹੋਣਗੇ ਬੰਦ, ਸਕੂਲਾਂ-ਮੰਦਰਾਂ ਨੇੜੇ ਨਹੀਂ ਵਿਕੇਗੀ ਦਾਰੂ, CM ਵਿਜੇ ਦਾ ਵੱਡਾ ਐਕਸ਼ਨ
ਕਦੋਂ ਹੋਵੇਗਾ ਦਲ ਬਦਲ!
ਰਿਪੋਰਟ ’ਚ ਕਿਹਾ ਗਿਆ ਹੈ ਕਿ ਫਿਲਹਾਲ ਸੰਸਦ ਮੈਂਬਰਾਂ ਦੀ ਗਿਣਤੀ ਨੂੰ ਲੈ ਕੇ ਚਰਚਾਵਾਂ ਦਾ ਦੌਰ ਜਾਰੀ ਹੈ। ਦਰਅਸਲ, ਚਰਚਾਵਾਂ ਇਸ ਗੱਲ ਨੂੰ ਲੈ ਕੇ ਹਨ ਕਿ ਦਲ ਬਦਲ ਕਾਨੂੰਨ ਤੋਂ ਬਚਣ ਲਈ ਕਿੰਨੇ ਸੰਸਦ ਮੈਂਬਰਾਂ ਦੀ ਲੋੜ ਹੋਵੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਨੂੰ ਲੈ ਕੇ ਮਾਨਸੂਨ ਸੈਸ਼ਨ ਤੱਕ ਸਥਿਤੀ ਸਾਫ਼ ਹੋ ਸਕਦੀ ਹੈ। ਕਿਹਾ ਇਹ ਵੀ ਜਾ ਰਿਹਾ ਹੈ ਕਿ ਦਲ ਬਦਲ ਦੇ ਕਥਿਤ ਯਤਨਾਂ ’ਚ ਲੱਗੇ ਕਈ ਸੰਸਦ ਮੈਂਬਰ ਪਾਰਟੀ ਮੁਖੀ ਮਮਤਾ ਬੈਨਰਜੀ ਅਤੇ ਉਨ੍ਹਾਂ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੇ ਕਰੀਬੀ ਹਨ। ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਪਾਰਟੀ ਦੀ ਪਸੰਦ ਮੰਨੇ ਜਾ ਰਹੇ ਸ਼ੋਭਨਦੇਬ ਚੱਟੋਪਾਧਿਆਏ ਨੇ ਅੰਦਰੂਨੀ ਕਲੇਸ਼ ਦੀਆਂ ਅਟਕਲਾਂ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਕਈ ਵਿਧਾਇਕ ਸੰਗਠਨਾਤਮਕ ਜ਼ਿੰਮੇਵਾਰੀਆਂ ਅਤੇ ਹੋਰ ਵਿਹਾਰਕ ਕਾਰਨਾਂ ਕਰ ਕੇ ਪ੍ਰੋਗਰਾਮ ’ਚ ਸ਼ਾਮਲ ਨਹੀਂ ਹੋ ਸਕੇ।
ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਅੱਜ ਤੋਂ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
