ਤ੍ਰਿਣਮੂਲ ਦੇ ਵਿਧਾਇਕ ਮਦਨ ਮਿੱਤਰਾ ਹਸਪਤਾਲ ਦਾਖਲ, ਹਾਲਤ ਸਥਿਰ

Tuesday, May 12, 2026 - 05:47 PM (IST)

ਤ੍ਰਿਣਮੂਲ ਦੇ ਵਿਧਾਇਕ ਮਦਨ ਮਿੱਤਰਾ ਹਸਪਤਾਲ ਦਾਖਲ, ਹਾਲਤ ਸਥਿਰ

ਕੋਲਕਾਤਾ- ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਮਦਨ ਮਿੱਤਰਾ ਨੂੰ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਕੋਲਕਾਤਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਨੇ ਮੰਗਲਵਾਰ ਇਹ ਜਾਣਕਾਰੀ ਦਿੱਤੀ। ਉੱਤਰੀ 24 ਪਰਗਨਾ ਜ਼ਿਲੇ ਦੀ ਕਮਰਹਾਟੀ ਸੀਟ ਤੋਂ ਚੁਣੇ ਗਏ ਮਿੱਤਰਾ ਨੂੰ ਸੋਮਵਾਰ ਰਾਤ ਪਿਸ਼ਾਬ ਸੰਬੰਧੀ ਸਮੱਸਿਆਵਾਂ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ।

ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ’ਤੇ ਇਲਾਜ ਦਾ ਅਸਰ ਹੋ ਰਿਹਾ ਹੈ। ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਥਿਤੀ 'ਚ ਇਸ ਤਰ੍ਹਾਂ ਸੁਧਾਰ ਜਾਰੀ ਰਿਹਾ ਤਾਂ ਉਨ੍ਹਾਂ ਨੂੰ ਇਕ ਜਾਂ 2 ਦਿਨ 'ਚ ਛੁੱਟੀ ਦਿੱਤੀ ਜਾ ਸਕਦੀ ਹੈ। ਮਿਤਰਾ ਦੇ ਇਕ ਕਰੀਬੀ ਸਹਿਯੋਗੀ ਨੇ ਦੱਸਿਆ ਕਿ ਚੋਣਾਂ ਦੌਰਾਨ ਅਤੇ ਉਸ ਤੋਂ ਬਾਅਦ ਉਹ ਬੇਹੱਦ ਸਰੀਰ ਅਤੇ ਮਾਨਸਿਕ ਤਣਾਅ 'ਚ ਸਨ। ਸਹਿਯੋਗੀ ਨੇ ਕਿਹਾ,''ਡਾਕਟਰਾਂ ਨੇ ਫਿਲਹਾਲ ਉਨ੍ਹਾਂ ਨੂੰ ਪੂਰੀ ਤਰ੍ਹਾਂ ਆਰਾਮ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਸਿਹਤ 'ਚ ਸੁਧਾਰ ਹੋ ਰਿਹਾ ਹੈ।'' ਮਮਤਾ ਬੈਨਰਜੀ ਸਰਕਾਰ 'ਚ ਮੰਤਰੀ ਰਹਿ ਚੁੱਕੇ ਮਿਤਰਾ ਨੇ ਹਾਲ ਹੀ 'ਚ ਸੰਪੰਨ ਹੋਈਆਂ ਵਿਧਾਨ ਸਭਾ ਚੋਣਾਂ 'ਚ ਕਮਰਹਾਟੀ ਸੀਟ ਤੋਂ ਭਾਜਪਾ ਦੇ ਅਰੂਪ ਚੌਧਰੀ ਨੂੰ 5,646 ਵੋਟਾਂ ਦੇ ਅੰਤਰ ਨਾਲ ਹਰਾਇਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News