ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨਾਲ ਜੁੜੀ ਅਖ਼ਬਾਰ ’ਚ 60 ਕਰੋੜ ਦੀ ਗੜਬੜ, ED ਦਾ ਦਾਅਵਾ
Wednesday, Sep 09, 2026 - 07:49 AM (IST)
ਕੋਲਕਾਤਾ (ਏਜੰਸੀ) - ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਤ੍ਰਿਣਮੂਲ ਕਾਂਗਰਸ ਦੇ ਨੇਤਾ ਤੇ ਰਾਜ ਸਭਾ ਦੇ ਮੈਂਬਰ ਨਦੀਮੁਲ ਹੱਕ ਨਾਲ ਜੁੜੀ ਇਕ ਉਰਦੂ ਅਖ਼ਬਾਰ ਦੇ ਕੰਪਲੈਕਸ ’ਤੇ 24 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ ਛਾਪੇਮਾਰੀ ਦੌਰਾਨ ਲੱਗਭਗ 60 ਕਰੋੜ ਰੁਪਏ ਦੀ ਕਥਿਤ ਵਿੱਤੀ ਗੜਬੜ ਦਾ ਪਤਾ ਲਾਇਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਹੱਕ ਅਤੇ ਉਸ ਦੇ ਮੀਡੀਆ ਅਦਾਰੇ ਨਾਲ ਜੁੜੇ ਕੰਪਲੈਕਸ ਦੀ ਤਲਾਸ਼ੀ ਸੋਮਵਾਰ ਸਵੇਰੇ ਸ਼ੁਰੂ ਹੋਈ ਸੀ, ਜੋ ਮੰਗਲਵਾਰ ਸਵੇਰੇ ਖ਼ਤਮ ਹੋਈ।
ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
ਈ. ਡੀ. ਦੇ ਇਕ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਕਿਹਾ ਕਿ ਲੈਣ-ਦੇਣ ਦੀ ਲੜੀ ਅਤੇ ਜਾਂਚ ਅਧੀਨ ਫੰਡਾਂ ਦੇ ਸੋਮਿਆਂ ਦਾ ਪਤਾ ਲਾਉਣ ਲਈ ਵਿੱਤੀ ਰਿਕਾਰਡ ਤੇ ਡਿਜੀਟਲ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਅਖ਼ਬਾਰ ਨਾਲ ਜੁੜੇ ਕਥਿਤ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਦੀ ਜਾਂਚ ਕਰ ਰਹੀ ਹੈ। ਉਹ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਕੁਝ ਪੈਸਾ ਹਵਾਲਾ ਰਾਹੀਂ ਭੇਜਿਆ ਗਿਆ ਸੀ? ਅਧਿਕਾਰੀ ਨੇ ਕਿਹਾ ਕਿ ਛਾਪੇਮਾਰੀ ਦੌਰਾਨ ਈ. ਡੀ. ਦੇ ਅਧਿਕਾਰੀਆਂ ਨੇ ਬੈਂਕ ਦੇ ਲੈਣ-ਦੇਣ ਦੇ ਰਿਕਾਰਡ, ਵਿੱਤੀ ਦਸਤਾਵੇਜ਼ਾਂ ਅਤੇ ਡਿਜੀਟਲ ਸਮੱਗਰੀ ਦੀ ਜਾਂਚ ਕੀਤੀ । ਨਾਲ ਹੀ ਹੱਕ ਕੋਲੋਂ ਕੋਲਕਾਤਾ ’ਚ ਉਸ ਦੇ ਘਰ ਤੇ ਦਫ਼ਤਰ ’ਚ ਵੀ ਪੁੱਛਗਿੱਛ ਕੀਤੀ।
ਇਹ ਵੀ ਪੜ੍ਹੋ : 7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ 'ਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
