ਤ੍ਰਿਣਮੂਲ ਕਾਂਗਰਸ ਨੂੰ 22 ਨੂੰ ਰੈਲੀ ਕੱਢਣ ਦੀ ਇਜਾਜ਼ਤ
Friday, Jan 19, 2024 - 11:09 AM (IST)

ਕੋਲਕਾਤਾ- ਕੋਲਕਾਤਾ ਹਾਈ ਕੋਰਟ ਨੇ ਵੀਰਵਾਰ ਨੂੰ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੂੰ ਅਯੁੱਧਿਆ ’ਚ 22 ਜਨਵਰੀ ਨੂੰ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਦਿਨ ਹੀ ‘ਸੰਪ੍ਰੀਤੀ ਰੈਲੀ’ ਕਰਨ ਦੀ ਇਜਾਜ਼ਤ ਦੇ ਦਿੱਤੀ।
ਇਹ ਵੀ ਪੜ੍ਹੋ- ਪ੍ਰਗਿਆਨੰਦਾ ਨੇ ਵਿਸ਼ਵ ਚੈਂ ਹੈਪੀਅਨ ਲੀਰੇਨ ਨੂੰ ਹਰਾਇਆ, ਆਨੰਦ ਨੂੰ ਪਿੱਛੇ ਛੱਡਿਆ, ਬਣਿਆ ਨੰਬਰ ਇਕ ਭਾਰਤੀ
ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਨੂੰ ਇਹ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਕਿ ਰੈਲੀ ਦੌਰਾਨ ਸ਼ਾਂਤੀ ਬਣੀ ਰਹੇ। ਅਦਾਲਤ ਨੇ 22 ਜਨਵਰੀ ਨੂੰ ਸੂਬੇ ਵਿਚ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਲਈ ਪਟੀਸ਼ਨਕਰਤਾ ਅਤੇ ਪੱਛਮੀ ਬੰਗਾਲ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੁ ਅਧਿਕਾਰੀ ਦੀ ਅਪੀਲ ’ਤੇ ਕੋਈ ਹੁਕਮ ਪਾਸ ਨਹੀਂ ਕੀਤਾ। ਰਾਜ ਦੇ ਐਡਵੋਕੇਟ ਜਨਰਲ ਕਿਸ਼ੋਰ ਦੱਤਾ ਨੇ ਦਲੀਲ ਦਿੱਤੀ ਕਿ 22 ਜਨਵਰੀ ਨੂੰ ਸੰਪ੍ਰੀਤੀ ਰੈਲੀ ਦੌਰਾਨ ਸ਼ਾਂਤੀ ਭੰਗ ਹੋਣ ਬਾਰੇ ਪਟੀਸ਼ਨਕਰਤਾ ਦੀਆਂ ਚਿੰਤਾਵਾਂ ‘ਕਾਲਪਨਿਕ’ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।