ਪੱਛਮੀ ਬੰਗਾਲ ’ਚ ਤ੍ਰਿਣਮੂਲ ਕਾਂਗਰਸ ਦੇ ਨੇਤਾ ਨੂੰ ਮਾਰੀ ਗੋਲੀ
Friday, Jul 04, 2025 - 11:17 PM (IST)

ਕੋਲਕਾਤਾ, (ਭਾਸ਼ਾ)– ਪੱਛਮੀ ਬੰਗਾਲ ਦੇ ਕੂਚਬਿਹਾਰ ਜ਼ਿਲੇ ਵਿਚ ਤ੍ਰਿਣਮੂਲ ਕਾਂਗਰਸ ਦੇ ਇਕ ਨੇਤਾ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕੂਚਬਿਹਾਰ ਡਵੀਜ਼ਨ-2 ਦੀ ਪੰਚਾਇਤ ਕਮੇਟੀ ਦੇ ਪ੍ਰਧਾਨ ਰਾਜੂ ਡੇ ’ਤੇ ਵੀਰਵਾਰ ਰਾਤ ਲੱਗਭਗ 11 ਵਜੇ ਝਿਨਈਡਾਂਗਾ ਇਲਾਕੇ ਨੇੜੇ ਹਮਲਾ ਹੋਇਆ।
ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਗੋਲੀ ਤ੍ਰਿਣਮੂਲ ਕਾਂਗਰਸ ਦੇ ਨੇਤਾ ਦੇ ਸੱਜੇ ਮੋਢੇ ਵਿਚ ਲੱਗੀ, ਜਿਸ ਤੋਂ ਬਾਅਦ ਪਾਰਟੀ ਵਰਕਰ ਉਨ੍ਹਾਂ ਨੂੰ ਨੇੜਲੇ ਹਸਪਤਾਲ ਲੈ ਗਏ। ਅਜੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।