ਔਰਤ ਨੂੰ ਅਸ਼ਲੀਲ ਮੈਸੇਜ ਭੇਜਣ ’ਤੇ ਤ੍ਰਿਣਮੂਲ ਕਾਂਗਰਸ ਨੇਤਾ ਹਿਰਾਸਤ ’ਚ
Tuesday, Dec 10, 2024 - 10:58 PM (IST)
ਸਿਲੀਗੁੜੀ, (ਯੂ. ਐੱਨ. ਆਈ.)- ਪੱਛਮੀ ਬੰਗਾਲ ਦੇ ਬਾਗਡੋਗਰਾ ਇਲਾਕੇ ਵਿਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਇਕ ਆਗੂ ਵੱਲੋਂ ਇਕ ਔਰਤ ਨੂੰ ਨੌਕਰੀ ਦਾ ਲਾਲਚ ਦੇ ਕੇ ਉਸ ਨੂੰ ਅਸ਼ਲੀਲ ਸੰਦੇਸ਼ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਗੁੱਸੇ ’ਚ ਆਏ ਲੋਕਾਂ ਨੇ ਦਾਰਜੀਲਿੰਗ ਜ਼ਿਲਾ ਤ੍ਰਿਣਮੂਲ ਵਿਦਿਆਰਥੀ ਪ੍ਰੀਸ਼ਦ ਦੇ ਪ੍ਰਧਾਨ ਤਨਯ ਤਾਲੁਕਦਾਰ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ।
ਇਸ ਘਟਨਾ ਤੋਂ ਬਾਅਦ ਬਾਗਡੋਗਰਾ ਇਲਾਕੇ ’ਚ ਤਣਾਅ ਦਾ ਮਾਹੌਲ ਦੇਖਣ ਨੂੰ ਮਿਲਿਆ। ਦੋਸ਼ ਹੈ ਕਿ ਮੁਲਜ਼ਮ ਤ੍ਰਿਣਮੂਲ ਨੇਤਾ ਇਕ ਔਰਤ ਨੂੰ ਨੌਕਰੀ ਦਿਵਾਉਣ ਦਾ ਲਾਲਚ ਦੇ ਕੇ ਉਸ ਨੂੰ ਅਸ਼ਲੀਲ ਸੰਦੇਸ਼ ਭੇਜਦਾ ਸੀ। ਇਸ ਬਾਰੇ ਜਦੋਂ ਔਰਤ ਦੇ ਪਤੀ ਨੂੰ ਪਤਾ ਲੱਗਾ ਤਾਂ ਉਸ ਨੇ ਬਾਗਡੋਗਰਾ ਥਾਣੇ ’ਚ ਸ਼ਿਕਾਇਤ ਕੀਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ’ਚ ਲੈ ਲਿਆ।