ਜਬਰੀ ਉਗਰਾਹੀ ਮਾਮਲਾ : ਤ੍ਰਿਣਮੂਲ ਸੰਸਦ ਮੈਂਬਰ ਕੀਰਤੀ ਆਜ਼ਾਦ ਦੀ ਗ੍ਰਿਫ਼ਤਾਰੀ ’ਤੇ ਰੋਕ

Wednesday, Sep 16, 2026 - 07:58 AM (IST)

ਜਬਰੀ ਉਗਰਾਹੀ ਮਾਮਲਾ : ਤ੍ਰਿਣਮੂਲ ਸੰਸਦ ਮੈਂਬਰ ਕੀਰਤੀ ਆਜ਼ਾਦ ਦੀ ਗ੍ਰਿਫ਼ਤਾਰੀ ’ਤੇ ਰੋਕ

ਕੋਲਕਾਤਾ (ਏਜੰਸੀ) : ਕਲਕੱਤਾ ਹਾਈ ਕੋਰਟ ਨੇ ਜਬਰੀ ਉਗਰਾਹੀ ਅਤੇ ਧਮਕੀਆਂ ਦੇਣ ਨਾਲ ਜੁੜੇ ਇਕ ਮਾਮਲੇ ’ਚ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਕੀਰਤੀ ਆਜ਼ਾਦ ਨੂੰ ਅੰਤਰਿਮ ਰਾਹਤ ਦਿੰਦਿਆਂ ਹੋਇਆ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲੱਗਾ ਦਿੱਤੀ ਗਈ ਹੈ। ਇਸ ਮਾਮਲੇ ਦੇ ਸਬੰਧ ਵਿਚ ਜਸਟਿਸ ਕੌਸ਼ਿਕ ਚੰਦ ਦੀ ਬੈਂਚ ਨੇ ਮੰਗਲਵਾਰ ਨੂੰ ਹੁਕਮ ਦਿੱਤਾ ਕਿ ਆਜ਼ਾਦ ਖ਼ਿਲਾਫ਼ ਕੋਈ ਵੀ ਦੰਡਾਤਮਕ ਜਾਂ ਸਖ਼ਤ ਕਦਮ ਨਾ ਚੁੱਕਿਆ ਜਾਵੇ। ਹਾਲਾਂਕਿ, ਅਦਾਲਤ ਨੇ ਉਨ੍ਹਾਂ ਨੂੰ ਸੀ. ਆਈ. ਡੀ. ਦੀ ਜਾਂਚ ’ਚ ਪੂਰੀ ਤਰ੍ਹਾਂ ਸਹਿਯੋਗ ਕਰਨ ਦਾ ਹੁਕਮ ਦਿੱਤਾ ਹੈ।

ਇਹ ਵੀ ਪੜ੍ਹੋ : ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ

ਦੱਸ ਦੇਈਏ ਕਿ ਸੀ. ਆਈ. ਡੀ. ਵਲੋਂ ਇਸ ਮਾਮਲੇ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਨੇ ਬਰਧਮਾਨ-ਦੁਰਗਾਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਕੀਰਤੀ ਆਜ਼ਾਦ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਅਦਾਲਤ ਨੇ ਕੀਰਤੀ ਆਜ਼ਾਦ ਨੂੰ 22 ਸਤੰਬਰ ਨੂੰ ਸੀ. ਆਈ. ਡੀ. ਦੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਅੱਗੇ ਪੁੱਛਗਿੱਛ ਦੀ ਲੋੜ ਹੁੰਦੀ ਹੈ ਤਾਂ ਜਾਂਚ ਏਜੰਸੀ ਉਨ੍ਹਾਂ ਨੂੰ 7 ਦਿਨਾਂ ਦਾ ਅਗਾਊਂ ਨੋਟਿਸ ਦੇ ਕੇ ਫਿਰ ਤੋਂ ਬੁਲਾ ਸਕਦੀ ਹੈ।

ਇਹ ਵੀ ਪੜ੍ਹੋ : 7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ ਈ-ਸਕੂਟੀ; CM ਮੋਹਨ ਯਾਦਵ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News