ਸ਼ੁਭੇਂਦੁ ਅਧਿਕਾਰੀ ਦਾ ਦੋਸ਼: ਤ੍ਰਿਣਮੂਲ ਵਰਕਰਾਂ ਨੇ ਭਾਜਪਾ ਮਹਿਲਾ ਮੋਰਚਾ ਦੀ ਨੇਤਾ ਨੂੰ ਕੁੱਟਿਆ, ਪਾੜੇ ਕੱਪੜੇ
Saturday, Jun 29, 2024 - 10:22 AM (IST)
ਕੋਲਕਾਤਾ (ਭਾਸ਼ਾ) - ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਸੁਭੇਂਦੂ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਪੱਛਮੀ ਬੰਗਾਲ ਦੇ ਕੂਚ ਬਿਹਾਰ ਜ਼ਿਲ੍ਹੇ ਵਿਚ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਨੇ ਉਨ੍ਹਾਂ ਦੀ ਪਾਰਟੀ ਦੇ ਘੱਟ ਗਿਣਤੀ ਮੋਰਚੇ ਦੀ ਇਕ ਮਹਿਲਾ ਨੇਤਾ ਦੀ ਕੁੱਟਮਾਰ ਕੀਤੀ। ਕੁੱਟਮਾਰ ਦੌਰਾਨ ਉਨ੍ਹਾਂ ਦੇ ਉਸ ਦੇ ਕੱਪੜੇ ਵੀ ਪਾੜ ਦਿੱਤੇ। ਫਿਲਹਾਲ ਉਹ ਹਸਪਤਾਲ ’ਚ ਭਰਤੀ ਹੈ।
ਇਸ ਮਾਮਲੇ ਦੇ ਸਬੰਧ ਵਿਚ ਪੱਛਮੀ ਬੰਗਾਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਘਟਨਾ ਬਾਰੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ, ਰਾਸ਼ਟਰੀ ਮਹਿਲਾ ਕਮਿਸ਼ਨ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਪੱਤਰ ਲਿਖ ਕੇ ਇਸ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8