ਕਰਜ਼ੇ ਤੋਂ ਪ੍ਰੇਸ਼ਾਨ ਪਿਤਾ ਨੇ ਚੁੱਕਿਆ ਖੌਫਨਾਕ ਕਦਮ, 3 ਬੱਚਿਆਂ ''ਤੇ ਪੈਟਰੋਲ ਛਿੜਕ ਲਾ ਦਿੱਤੀ ਅੱਗ

Sunday, Feb 18, 2024 - 04:32 AM (IST)

ਕਰਜ਼ੇ ਤੋਂ ਪ੍ਰੇਸ਼ਾਨ ਪਿਤਾ ਨੇ ਚੁੱਕਿਆ ਖੌਫਨਾਕ ਕਦਮ, 3 ਬੱਚਿਆਂ ''ਤੇ ਪੈਟਰੋਲ ਛਿੜਕ ਲਾ ਦਿੱਤੀ ਅੱਗ

ਨੈਸ਼ਨਲ ਡੈਸਕ — ਬਿਹਾਰ ਦੇ ਕਟਿਹਾਰ ਜ਼ਿਲ੍ਹੇ 'ਚ ਕਰਜ਼ੇ ਤੋਂ ਦੁਖੀ ਪਿਤਾ ਨੇ ਕਥਿਤ ਤੌਰ 'ਤੇ ਆਪਣੇ 3 ਬੱਚਿਆਂ ਨੂੰ ਜ਼ਿੰਦਾ ਸਾੜ ਦਿੱਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ ਦੇ ਭਰਿਨ ਪਿੰਡ 'ਚ ਵਾਪਰੀ। ਮ੍ਰਿਤਕਾਂ ਦੀ ਪਛਾਣ ਰਿੰਕੀ ਕੁਮਾਰੀ (9) ਅਤੇ ਉਸ ਦੇ ਦੋ ਭਰਾਵਾਂ ਰਾਜਾ ਕੁਮਾਰ (12) ਅਤੇ ਸ਼ੁਭੰਕਰ ਕੁਮਾਰ (13) ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਦੇ ਪਿਤਾ ਦਿਨੇਸ਼ ਸਿੰਘ ਨੇ ਉਨ੍ਹਾਂ ਨੂੰ ਅੱਗ ਲਾ ਦਿੱਤੀ ਅਤੇ ਬਾਅਦ ਵਿੱਚ ਖ਼ੁਦ ਨੂੰ ਅੱਗ ਲਾ ਲਈ।

ਇਹ ਵੀ ਪੜ੍ਹੋ - ਆਨਲਾਈਨ ਗੇਮ 'ਚ ਹਾਰ ਕਾਰਨ ਨੌਜਵਾਨ ਨੇ ਵੱਢ ਲਿਆ ਆਪਣਾ ਗਲਾ

ਕਟਿਹਾਰ ਦੇ ਪੁਲਸ ਸੁਪਰਡੈਂਟ ਜਤਿੰਦਰ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ, “ਮੁਢਲੀ ਜਾਂਚ ਦੇ ਅਨੁਸਾਰ, ਕਰਜ਼ੇ ਦੇ ਬੋਝ ਹੇਠ ਦੱਬੇ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਦਿਨੇਸ਼ ਸਿੰਘ ਨੇ ਪਹਿਲਾਂ ਆਪਣੇ ਤਿੰਨ ਬੱਚਿਆਂ ‘ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਬਾਅਦ ਵਿੱਚ ਉਸਨੇ ਖੁਦ ਨੂੰ ਵੀ ਅੱਗ ਲਗਾ ਲਈ। ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜੇ ਨੇ ਹਸਪਤਾਲ 'ਚ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ - ਤਿੰਨ ਧੀਆਂ ਦਾ ਪਿਤਾ ਹੋਇਆ ਬੇਵਸ, ਕਮਾਈ ਦਾ ਇੱਕੋ ਇੱਕ ਸਾਧਨ ਟਰੱਕ ਹੋਇਆ ਚੋਰੀ, ਘਟਨਾ CCTV 'ਚ ਕੈਦ

ਉਨ੍ਹਾਂ ਦੱਸਿਆ, ‘‘ਮੁਲਜ਼ਮ ਨੂੰ ਵੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।’’ ਪੁਲਸ ਸੁਪਰਡੈਂਟ ਨੇ ਦੱਸਿਆ ਕਿ ਮੁਲਜ਼ਮ ਨੇ ਪੁਲਸ ਨੂੰ ਦੱਸਿਆ ਹੈ ਕਿ ਆਰਥਿਕ ਤੰਗੀ ਕਾਰਨ ਉਸ ਨੂੰ ਇਹ ਕਦਮ ਚੁੱਕਣਾ ਪਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਘਟਨਾ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ - ਕਿਸਾਨ ਅੰਦੋਲਨ 'ਤੇ ਪਹਿਲੀ ਵਾਰ ਬੋਲੇ ਪੰਜਾਬ ਭਾਜਪਾ ਪ੍ਰਧਾਨ, ਕਿਹਾ- 'ਮੈਨੂੰ ਪੂਰੀ ਉਮੀਦ, ਹੱਲ ਜ਼ਰੂਰ ਨਿਕਲੇਗਾ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


author

Inder Prajapati

Content Editor

Related News