ਟਰੱਕ ਅਤੇ ਆਟੋ ਦੀ ਹੋਈ ਭਿਆਨਕ ਟੱਕਰ, 5 ਲੋਕਾਂ ਦੀ ਦਰਦਨਾਕ ਮੌਤ
Sunday, Sep 06, 2026 - 02:26 PM (IST)
ਸੰਭਲ (ਏਜੰਸੀ)- ਉੱਤਰ ਪ੍ਰਦੇਸ਼ ਦੇ ਸੰਭਲ ਦੇ ਬਹਜੋਈ ਖੇਤਰ 'ਚ ਐਤਵਾਰ ਸਵੇਰੇ ਟਰੱਕ ਦੀ ਜ਼ੋਰਦਾਰ ਟੱਕਰ ਲੱਗਣ ਨਾਲ ਆਟੋ ਸਵਾਰ 5 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ ਵਿਕਾਸ ਚੰਦਰ ਤ੍ਰਿਪਾਠੀ ਨੇ ਦੱਸਿਆ ਕਿ ਮੁਰਦਾਬਾਦ-ਆਗਰਾ ਨੈਸ਼ਨਲ ਹਾਈਵੇਅ 'ਤੇ ਬਮਨੇਟਾ ਪਿੰਡ ਕੋਲ ਇਕ ਆਟੋ 'ਚ ਕੁਝ ਲੋਕ ਜਾ ਰਹੇ ਸਨ, ਉਦੋਂ ਅਚਾਨਕ ਸਾਹਮਣੇ ਇਕ ਗੱਡੀ ਆ ਜਾਣ ਨਾਲ ਆਟੋ ਬੇਕਾਬੂ ਹੋ ਕੇ ਸਾਹਮਣੇ ਆ ਰਹੇ ਟੱਕਰ ਨਾਲ ਟਕਰਾ ਗਿਆ।
ਉਨ੍ਹਾਂ ਦੱਸਿਆ ਕਿ ਹਾਦਸੇ 'ਚ ਆਟੋ ਡਰਾਈਵਰ ਸੈਦਾਨ ਸਿੰਘ (40), ਰੂਵੈਦ (30), ਧਰੁਵ (6), ਸਰਵਾਧਿਆ (4) ਅਤੇ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਇਸ ਘਟਨਾ 'ਚ 6 ਹੋਰ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਚੰਦੌਸੀ, ਸੰਭਲ ਅਤੇ ਮੁਰਾਦਾਬਾਦ ਦੇ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਸੋਗ ਪੀੜਤ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਇਲਾਜ ਕਰਾਉਣ ਦੇ ਨਿਰਦੇਸ਼ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
