ਮਹਾਰਾਸ਼ਟਰ ''ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
Monday, Jul 20, 2026 - 10:54 AM (IST)
ਵਰਧਾ (ਮਹਾਰਾਸ਼ਟਰ) : ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਸਮਰੁੱਧੀ ਐਕਸਪ੍ਰੈਸਵੇਅ 'ਤੇ ਸੋਮਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਪਿੱਛੋਂ ਦੀ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ।
ਪੜ੍ਹੋ ਇਹ ਵੀ - ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ, ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, ਹੋਈ ਦਰਦਨਾਕ ਮੌਤ
ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਇਹ ਹਾਦਸਾ ਸਵੇਰੇ 3 ਵਜੇ ਦੇ ਕਰੀਬ ਵਿਰੂਲ ਪਿੰਡ ਨੇੜੇ ਵਾਪਰਿਆ ਹੈ। ਇਸ ਦੌਰਾਨ ਈਥਾਨੌਲ ਲੈ ਕੇ ਜਾ ਰਿਹਾ ਇਕ ਕੰਟੇਨਰ ਟਰੱਕ ਐਕਸਪ੍ਰੈਸਵੇਅ 'ਤੇ ਪਲਟ ਗਿਆ, ਜਿਸ ਤੋਂ ਬਾਅਦ ਨਾਗਪੁਰ ਜਾਣ ਵਾਲੇ ਰਸਤੇ 'ਤੇ ਆਵਾਜਾਈ ਪੂਰੀ ਤਰ੍ਹਾਂ ਨਾਲ ਠੱਪ ਹੋ ਗਈ। ਇਸ ਤੋਂ ਬਾਅਦ ਉਸੇ ਥਾਂ 'ਤੇ ਇੱਕ ਟਰੱਕ ਨੇ ਕਾਰ ਨੂੰ ਪਿੱਛੇ ਤੋਂ ਆ ਕੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਚਾਰ ਲੋਕਾਂ ਅਤੇ ਟਰੱਕ ਵਿੱਚ ਸਵਾਰ ਦੋ ਲੋਕਾਂ (ਡਰਾਈਵਰ ਸਮੇਤ) ਦੀ ਮੌਤ ਹੋ ਗਈ।
ਪੜ੍ਹੋ ਇਹ ਵੀ - ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ ਦਾ ਵੱਡਾ ਫੈਸਲਾ
ਇਸ ਤੋਂ ਬਾਅਦ ਹਾਈਵੇਅ ਸੇਫਟੀ ਪੈਟਰੋਲ, ਵਰਧਾ ਪੁਲਸ, ਫਾਇਰ ਬ੍ਰਿਗੇਡ ਅਤੇ ਮਹਾਰਾਸ਼ਟਰ ਰਾਜ ਸੜਕ ਵਿਕਾਸ ਨਿਗਮ ਦੀਆਂ ਟੀਮਾਂ ਬਚਾਅ ਕਾਰਜਾਂ ਨੂੰ ਅੰਜਾਮ ਦੇਣ ਅਤੇ ਆਵਾਜਾਈ ਨੂੰ ਬਹਾਲ ਕਰਨ ਲਈ ਮੌਕੇ 'ਤੇ ਪਹੁੰਚ ਗਈਆਂ। ਉਨ੍ਹਾਂ ਕਿਹਾ ਕਿ ਪਲਟਿਆ ਹੋਇਆ ਕੰਟੇਨਰ ਬਹੁਤ ਜ਼ਿਆਦਾ ਜਲਣਸ਼ੀਲ ਈਥਾਨੌਲ ਨਾਲ ਭਰਿਆ ਹੋਇਆ ਸੀ, ਇਸ ਲਈ ਇਸਨੂੰ ਸੁਰੱਖਿਅਤ ਢੰਗ ਨਾਲ ਹਟਾਉਣ ਤੋਂ ਪਹਿਲਾਂ ਇਸਨੂੰ ਖਾਲੀ ਕਰਨ ਦੀ ਲੋੜ ਸੀ। ਪੁਲਸ ਨੇ ਨਾਗਪੁਰ ਤੋਂ ਮੁੰਬਈ ਜਾਣ ਵਾਲੇ ਵਾਹਨ ਚਾਲਕਾਂ ਨੂੰ ਅਗਲੇ ਕੁਝ ਘੰਟਿਆਂ ਲਈ ਵਰਧਾ ਤੱਕ ਸਮਰੁੱਧੀ ਐਕਸਪ੍ਰੈਸਵੇਅ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ। ਪੁਲਸ ਦੇ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - 4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
