ਆਗਰਾ-ਦਿੱਲੀ ਹਾਈਵੇਅ ''ਤੇ ਟਰੱਕ ਨਾਲ ਟਕਰਾਈ ਕਾਰ, 4 ਲੋਕਾਂ ਦੀ ਦਰਦਨਾਕ ਮੌਤ
Friday, Dec 08, 2017 - 10:56 AM (IST)

ਆਗਰਾ— ਉਤਰ ਪ੍ਰਦੇਸ਼ ਦੇ ਆਗਰਾ ਜ਼ਿਲੇ 'ਚ ਇਕ ਭਿਆਨਕ ਹਾਦਸਾ ਹੋ ਗਿਆ। ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 3 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਕ ਹਾਦਸਾ ਆਗਰਾ ਦੇ ਥਾਣਾ ਸਿਕੰਦਰਾ ਦੇ ਰੂਨਕਤਾ ਚੌਰਾਹੇ ਨੇੜੇ ਦਾ ਹੈ। ਜਿੱਥੇ ਤੇਜ਼ ਰਫਤਾਰ ਬ੍ਰੇਕਰ 'ਤੇ ਬ੍ਰੇਕ ਲਗਾਉਂਦੇ ਸਮੇਂ ਕਾਰ ਪਿੱਛੇ ਤੋਂ ਟਰੱਕ 'ਚ ਵੜ ਗਈ। ਟਰੱਕ ਕਾਰ ਨੂੰ ਕਰੀਬ 1 ਕਿਲੋਮੀਟਰ ਤੱਕ ਘਸੀਟਦਾ ਲੈ ਗਿਆ। ਜਦੋਂ ਇਸ ਦੀ ਜਾਣਕਾਰੀ ਟਰੱਕ ਡਰਾਈਵਰ ਨੂੰ ਹੋਈ ਤਾਂ ਆਪਣਾ ਟਰੱਕ ਖੜ੍ਹਾ ਕਰਕੇ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਇਸ ਹਾਦਸੇ ਦੀ ਸੂਚਨਾ ਆਗਰਾ ਪੁਲਸ ਨੂੰ ਦਿੱਤੀ।
ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜ ਗਈ। ਇਸ ਦੇ ਬਾਅਦ ਪੁਲਸ ਨੇ ਸਖ਼ਤ ਮਿਹਨਤ ਦੇ ਬਾਅਦ ਕਾਰ 'ਚ ਸਵਾਰ ਸਾਰੇ ਲੋਕਾਂ ਨੂੰ ਬਾਹਰ ਕੱਢਿਆ। ਕਾਰ 'ਚ ਕਰੀਬ 7 ਲੋਕ ਸਵਾਰ ਸਨ। ਜਿਸ 'ਚ ਔਰਤਾਂ ਅਤੇ ਬੱਚੇ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਕਾਰ ਦਾ ਨੰਬਰ ਦਿੱਲੀ ਦਾ ਦੱਸਿਆ ਜਾ ਰਿਹਾ ਹੈ। ਪੁਲਸ ਹੁਣ ਇਨ੍ਹਾਂ ਲੋਕਾਂ ਦੀ ਪਛਾਣ ਕਰ ਰਹੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।