ਸਾਰਣ ''ਚ ਬੇਕਾਬੂ ਹੋਏ ਟਰੱਕ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਚਾਰ ਲੋਕਾਂ ਦੀ ਦਰਦਨਾਕ ਮੌਤ
Monday, Aug 24, 2026 - 01:16 PM (IST)
ਛਪਰਾ : ਬਿਹਾਰ ਦੇ ਸਾਰਨ ਜ਼ਿਲ੍ਹੇ ਵਿੱਚ ਇੱਕ ਬੇਕਾਬੂ ਹੋਏ ਟਰੱਕ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਈ-ਰਿਕਸ਼ੇ 'ਤੇ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਦੇ ਇਕ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਸੋਮਵਾਰ ਨੂੰ ਦਿੱਤੀ। ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਰਾਤ ਨੂੰ ਭੇਲਦੀ ਥਾਣਾ ਖੇਤਰ ਵਿੱਚ ਮੁਜ਼ੱਫਰਪੁਰ-ਛਪਰਾ ਸੜਕ 'ਤੇ ਸੋਨਹੋ ਟੋਲ ਪਲਾਜ਼ਾ ਨੇੜੇ ਵਾਪਰਿਆ ਹੈ।
ਪੜ੍ਹੋ ਇਹ ਵੀ - ਹਰ ਸਾਲ ਮਿਲਣਗੇ 3 ਸਿਲੰਡਰ ਫ੍ਰੀ ! ਔਰਤਾਂ ਤੇ ਟ੍ਰਾਂਸਜੈਂਡਰਾਂ ਲਈ ਬੱਸਾਂ 'ਚ ਮੁਫ਼ਤ ਸਫ਼ਰ, CM ਵਿਜੇ ਨੇ ਕਰ'ਤਾ ਐਲਾਨ
ਮਾਰਹੋਰਾ ਦੇ ਸਬ-ਡਿਵੀਜ਼ਨਲ ਪੁਲਸ ਅਫਸਰ (ਐਸਡੀਪੀਓ) ਸਵਿੰਦਰ ਕੁਮਾਰ ਦਾਸ ਨੇ ਕਿਹਾ, "ਐਤਵਾਰ ਰਾਤ ਲਗਭਗ 8:30 ਵਜੇ ਇੱਕ ਟਰੱਕ ਬੇਕਾਬੂ ਹੋ ਕੇ ਪਹਿਲਾਂ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾਇਆ ਅਤੇ ਫਿਰ ਇੱਕ ਈ-ਰਿਕਸ਼ਾ ਨਾਲ ਟਕਰਾ ਗਿਆ। ਈ-ਰਿਕਸ਼ਾ ਵਿੱਚ ਸਵਾਰ ਪੰਜ ਲੋਕ, ਜੋ ਡਾਕਟਰ ਕੋਲੋ ਵਾਪਸ ਆ ਰਹੇ ਸਨ, ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਦੌਰਾਨ 2 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ ਦੋ ਹੋਰਾਂ ਦੀ ਪਾਰਸਾ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋਈ।"
ਪੜ੍ਹੋ ਇਹ ਵੀ - ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ ਨੇ ਕੀਤਾ ਐਲਾਨ
ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਐਸਡੀਪੀਓ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਗੱਡੀ ਛੱਡ ਕੇ ਭੱਜ ਗਿਆ। ਪੁਲਸ ਨੇ ਟਰੱਕ ਅਤੇ ਹੋਰ ਸਬੰਧਤ ਸਮੱਗਰੀ ਜ਼ਬਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿੱਚ ਹਨ, ਇਸ ਲਈ ਉਨ੍ਹਾਂ ਵੱਲੋਂ ਰਸਮੀ ਸ਼ਿਕਾਇਤ ਦੀ ਉਡੀਕ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ ਹੋਵੇਗੀ ਰਜਿਸਟ੍ਰੇਸ਼ਨ, ਦਿੱਲੀ-NCR ਲਈ ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
