ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
Tuesday, Sep 01, 2026 - 12:51 PM (IST)
ਨੈਸ਼ਨਲ ਡੈਸਕ : ਹਰਿਆਣਾ ਦੇ ਪਲਵਲ ਵਿਚ ਮੰਗਲਵਾਰ ਨੂੰ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਪਿਕ-ਅੱਪ ਵੈਨ ਦੀ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਦੌਰਾਨ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਹਾਦਸੇ ਵਿੱਚ ਮਰਨ ਵਾਲੇ ਅਤੇ ਜ਼ਖਮੀ ਹੋਏ ਲੋਕ ਉੱਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ
ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 4.30 ਵਜੇ ਹੋਇਆ ਹੈ, ਜਦੋਂ ਪਿਕਅਪ ਗੱਡੀ ਵਿਚ ਸਵਾਰ ਲੋਕ ਰਾਜਸਥਾਨ ਤੋਂ ਖਾਟੂ ਸ਼ਿਆਮ ਮੰਦਰ ਅਤੇ ਸੂਬੇ ਦੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ ਅਤੇ ਵ੍ਰਿੰਦਾਵਨ ਜਾ ਰਹੇ ਸਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸਾ ਗੱਡੀ ਚਲਾਉਂਦੇ ਸਮੇਂ ਡਰਾਈਵਰ ਨੂੰ ਨੀਂਦ ਦੀ ਝਪਕੀ ਲੱਗਣ ਕਾਰਨ ਵਾਪਰਿਆ ਹੈ, ਜਿਸ ਤੋਂ ਬਾਅਦ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਉਸ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ : 'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਤਿੰਨ ਔਰਤਾਂ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਵਿਜੇ (75), ਰਾਜਕੁਮਾਰ (40), ਰੇਸ਼ਮਾ (45), ਕਮਲਾ (65), ਸੁਧਾ (52) ਅਤੇ ਮਹੇਸ਼ (60) ਵਜੋਂ ਹੋਈ ਹੈ। ਹਾਦਸੇ ਕਾਰਨ ਜ਼ਖਮੀ ਹੋਏ ਲੋਕਾਂ ਨੂੰ ਪਲਵਲ ਦੇ ਹਸਪਤਾਲ ਲਿਜਾਇਆ ਗਿਆ, ਜਦੋਂ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਸੂਚਨਾ ਮਿਲਣ 'ਤੇ ਪੁਲਸ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਰਾਹਗੀਰਾਂ ਦੀ ਮਦਦ ਨਾਲ ਪੀੜਤਾਂ ਨੂੰ ਬਚਾਇਆ ਅਤੇ ਪਲਵਲ ਜ਼ਿਲ੍ਹਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਪੰਜ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਆਟੋ-ਰਿਕਸ਼ਾ ਤੇ ਟੈਕਸੀ ਦੇ ਕਿਰਾਏ 'ਚ ਵਾਧਾ, ਸਫ਼ਰ ਕਰਨ ਤੋਂ ਪਹਿਲਾਂ ਮੁੰਬਈ ਵਾਲੇ ਪੜ੍ਹ ਲੈਣ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
