ਮੱਧ ਪ੍ਰਦੇਸ਼ ਦੇ ਅਗਰ ਮਾਲਵਾ ''ਚ ਟਰੱਕ ਨਾਲ ਟਕਰਾਈ ਐਂਬੂਲੈਂਸ, 6 ਲੋਕ ਜ਼ਖ਼ਮੀ

Monday, Aug 19, 2024 - 11:13 AM (IST)

ਮੱਧ ਪ੍ਰਦੇਸ਼ ਦੇ ਅਗਰ ਮਾਲਵਾ ''ਚ ਟਰੱਕ ਨਾਲ ਟਕਰਾਈ ਐਂਬੂਲੈਂਸ, 6 ਲੋਕ ਜ਼ਖ਼ਮੀ

ਅਗਰ ਮਾਲਵਾ - ਮੱਧ ਪ੍ਰਦੇਸ਼ ਦੇ ਅਗਰ ਮਾਲਵਾ ਜ਼ਿਲ੍ਹੇ ਵਿੱਚ ਇਕ ਐਂਬੂਲੈਂਸ ਦੀ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸ ਕਾਰਨ ਇਸ ਹਾਦਸੇ ਵਿਚ ਛੇ ਲੋਕ ਜ਼ਖ਼ਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਤਨੋਦੀਆ ਥਾਣਾ ਇੰਚਾਰਜ ਸਰਦਾਰਾ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਰਾਤ ਕਰੀਬ 10 ਵਜੇ ਉਸ ਸਮੇਂ ਵਾਪਰਿਆ, ਜਦੋਂ ਇਕ ਜ਼ਖ਼ਮੀ ਵਿਅਕਤੀ ਨੂੰ ਇਕ ਨਿੱਜੀ ਐਂਬੂਲੈਂਸ ਵਿਚ ਆਗਰ ਮਾਲਵਾ ਤੋਂ ਉਜੈਨ ਲਿਜਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ ਬਾਥਰੂਮ ਕਰਨ ਗਏ ਵਿਅਕਤੀ ਨੂੰ ਸੁੰਨਸਾਨ ਜਗ੍ਹਾ ਤੋਂ ਮਿਲਿਆ ਸੂਟਕੇਸ, ਖੋਲ੍ਹਦੇ ਸਾਰ ਉੱਡ ਗਏ ਉਸ ਦੇ ਹੋਸ਼

ਇਸ ਦੇ ਨਾਲ ਹੀ ਸਿੰਘ ਨੇ ਕਿਹਾ, "ਐਂਬੂਲੈਂਸ ਨੇ ਟਰੱਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਨਾਲ ਛੇ ਲੋਕ ਜ਼ਖ਼ਮੀ ਹੋ ਗਏ। ਦੋ ਔਰਤਾਂ ਅਤੇ ਇੱਕ ਆਦਮੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।" ਸਿੰਘ ਨੇ ਦੱਸਿਆ ਕਿ ਐਂਬੂਲੈਂਸ ਦਾ ਡਰਾਈਵਰ ਕਥਿਤ ਤੌਰ 'ਤੇ ਸ਼ਰਾਬੀ ਸੀ ਅਤੇ ਘਟਨਾ ਤੋਂ ਬਾਅਦ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਫ਼ਰਾਰ ਡਰਾਈਵਰ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ ਕੋਲਕਾਤਾ ਡਾਕਟਰ ਰੇਪ-ਮਰਡਰ ਮਾਮਲੇ 'ਚ ਦੋ ਵੱਡੇ ਖੁਲਾਸੇ: ਬਲਾਤਕਾਰ ਨਹੀਂ ਗੈਂਗਰੇਪ, ਕੁੜੀ ਨੂੰ ਵੇਖ ਬੇਹੋਸ਼ ਹੋਏ ਪਿਤਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News