ਤੇਜ਼ ਰਫ਼ਤਾਰ ਟਰੱਕ ਨੇ ਟੈਕਸੀ ''ਚ ਟੱਕਰ ਮਾਰ ਸੜਕ ''ਤੇ ਵਿਛਾ''ਤੀਆਂ ਲਾਸ਼ਾਂ ! 4 ਲੋਕਾਂ ਦੀ ਮੌਤ, 11 ਹੋਰ ਜ਼ਖ਼ਮੀ

Saturday, Nov 01, 2025 - 12:43 PM (IST)

ਤੇਜ਼ ਰਫ਼ਤਾਰ ਟਰੱਕ ਨੇ ਟੈਕਸੀ ''ਚ ਟੱਕਰ ਮਾਰ ਸੜਕ ''ਤੇ ਵਿਛਾ''ਤੀਆਂ ਲਾਸ਼ਾਂ ! 4 ਲੋਕਾਂ ਦੀ ਮੌਤ, 11 ਹੋਰ ਜ਼ਖ਼ਮੀ

ਨੈਸ਼ਨਲ ਡੈਸਕ- ਰਾਜਸਥਾਨ ਦੇ ਫਲੋਦੀ ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਫਲੋਦੀ-ਬੀਕਾਨੇਰ ਨੈਸ਼ਨਲ ਹਾਈਵੇ 11 'ਤੇ ਸ਼ੁੱਕਰਵਾਰ ਦੇਰ ਰਾਤ ਇੱਕ ਟੈਕਸੀ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 11 ਹੋਰ ਜ਼ਖਮੀ ਹੋ ਗਏ। 

ਜਾਣਕਾਰੀ ਦਿੰਦੇ ਹੋਏ ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਲੋਡਿੰਗ ਟੈਕਸੀ ਦੇਰ ਰਾਤ ਬੀਕਾਨੇਰ ਰੂਟ 'ਤੇ ਯਾਤਰਾ ਕਰ ਰਹੇ 15 ਕਪਾਹ ਚੁਗਾਈ ਕਰਨ ਵਾਲੇ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਸੀ। ਇਸ ਦੌਰਾਨ ਭਾਦੂ ਭਾਈ ਹੋਟਲ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟੈਕਸੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 11 ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ। 

ਇਹ ਵੀ ਪੜ੍ਹੋ- ਸਾਊਦੀ ਅਰਬ 'ਚ ਮਾਰ'ਤਾ 26 ਸਾਲ ਦਾ ਨੌਜਵਾਨ ! ਪਰਿਵਾਰ ਨੂੰ ਮਿਲੇ ਵੌਇਸ ਨੋਟ 'ਚ..

ਪੁਲਸ ਨੇ ਦੱਸਿਆ ਕਿ ਹੋਟਲ ਸਟਾਫ ਅਤੇ ਪੁਲਸ ਨੇ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਪਹੁੰਚਾਇਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ 7 ਨੂੰ ਜੋਧਪੁਰ ਰੈਫਰ ਕਰ ਦਿੱਤਾ ਗਿਆ, ਜਦੋਂ ਕਿ 4 ਨੂੰ ਛੁੱਟੀ ਦੇ ਦਿੱਤੀ ਗਈ। ਹਾਦਸੇ ਮਗਰੋਂ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ ਅਤੇ ਫਿਲਹਾਲ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਪੀੜਤ ਮੱਧ ਪ੍ਰਦੇਸ਼ ਦੇ ਵਸਨੀਕ ਮੰਨੇ ਜਾਂਦੇ ਹਨ, ਜੋ ਹਰ ਸਾਲ ਕਪਾਹ ਦੇ ਸੀਜ਼ਨ ਦੌਰਾਨ ਮਜ਼ਦੂਰਾਂ ਵਜੋਂ ਕੰਮ ਕਰਨ ਲਈ ਫਲੋਦੀ ਖੇਤਰ ਵਿੱਚ ਆਉਂਦੇ ਹਨ।

ਇਹ ਵੀ ਪੜ੍ਹੋ- ਪਿੰਡ 'ਚ ਕਿਸੇ ਦੀ ਵੀ ਮੌਤ ਹੁੰਦੀ ਤਾਂ ਇਸ ਔਰਤ 'ਤੇ ਲੱਗਦਾ ਸੀ ਇਲਜ਼ਾਮ ! ਅੰਤ ਜੋ ਹੋਇਆ, ਦੇਖ ਪੂਰੇ ਇਲਾਕੇ 'ਚ...


author

Harpreet SIngh

Content Editor

Related News