ਹਾਈਟੈਂਸ਼ਨ ਤਾਰਾਂ ਦੀ ਲਪੇਟ ''ਚ ਆਉਣ ਨਾਲ ਟਰੱਕ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਜਿਊਂਦਾ ਸੜਿਆ

Sunday, Nov 05, 2023 - 02:41 PM (IST)

ਹਾਈਟੈਂਸ਼ਨ ਤਾਰਾਂ ਦੀ ਲਪੇਟ ''ਚ ਆਉਣ ਨਾਲ ਟਰੱਕ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਜਿਊਂਦਾ ਸੜਿਆ

ਅੰਬਾਲਾ (ਭਾਸ਼ਾ)- ਹਰਿਆਣਾ ਦੇ ਅੰਬਾਲਾ 'ਚ ਮੁਲਾਨਾ ਕੋਲ ਐਤਵਾਰ ਤੜਕੇ ਇਕ ਭਾਰੀ ਵਾਹਨ 'ਚ ਅੱਗ ਲੱਗਣ ਨਾਲ ਟਰੱਕ ਦਾ ਡਰਾਈਵਰ ਜਿਊਂਦਾ ਸੜ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਲਬੀਰ ਸਿੰਘ ਅੰਬਾਲਾ-ਜਗਾਧਰੀ ਰਾਜਮਾਰਗ ਤੋਂ ਲੰਘ ਰਹੇ ਸਨ, ਉਦੋਂ ਉਨ੍ਹਾਂ ਦਾ ਟਰੱਕ ਕੁਝ ਬਿਜਲੀ ਦੀਆਂ ਤਾਰਾਂ ਨੂੰ ਛੂਹ ਗਿਆ, ਜਿਸ ਨਾਲ ਉਸ 'ਚ ਅੱਗ ਲੱਗ ਗਈ। ਚਸ਼ਮਦੀਦਾਂ ਨੇ ਪੁਲਸ ਨੂੰ ਦੱਸਿਆ ਕਿ ਟਰੱਕ ਦੇ ਤਾਰਾਂ ਨੂੰ ਛੂੰਹਦੇ ਹੀ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ ਅਤੇ ਦੇਖਦੇ ਹੀ ਦੇਖਦੇ ਅੱਗ ਲੱਗ ਗਈ। 

ਇਹ ਵੀ ਪੜ੍ਹੋ : 60 ਤੋਂ ਵੱਧ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਦੋਸ਼ੀ ਪ੍ਰਿੰਸੀਪਲ ਗ੍ਰਿਫ਼ਤਾਰ

ਇਸ ਤੋਂ ਪਹਿਲਾਂ ਕਿ ਸਿੰਘ ਬਚ ਪਾਉਂਦਾ, ਉਹ ਅੱਗ ਦੀਆਂ ਲਪਟਾਂ 'ਚ ਘਿਰ ਗਿਆ ਅਤੇ ਵਾਹਨ ਦੇ ਅੰਦਰ ਪੂਰੀ ਤਰ੍ਹਾਂ ਸੜ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਸਿੰਘ ਦੀ ਲਾਸ਼ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਅੰਬਾਲਾ ਜ਼ਿਲ੍ਹੇ ਦੇ ਉਗਾਲਾ ਪਿੰਡ ਦੇ ਰਹਿਣ ਵਾਲੇ ਸਿੰਘ ਦੀ ਉਮਰ ਕਰੀਬ 40 ਸਾਲ ਸੀ। ਉਨ੍ਹਾਂ ਦੱਸਿਆ ਕਿ ਟਰੱਕ ਰੇਤ ਨਾਲ ਭਰਿਆ ਸੀ ਅਤੇ ਉਸ 'ਚ ਕੁਝ ਲੋਹੇ ਦਾ ਸਾਮਾਨ ਸੀ। ਪੁਲਸ ਨੇ ਕਿਹਾ ਕਿ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲਾਸ਼ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਨੂੰ ਸੌਂਪ ਦਿੱਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News