ਤੜਕੇ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 6 ਲੋਕਾਂ ਦੀ ਮੌਤ

Monday, Jul 15, 2024 - 10:50 AM (IST)

ਤੜਕੇ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 6 ਲੋਕਾਂ ਦੀ ਮੌਤ

ਆਨੰਦ- ਗੁਜਰਾਤ 'ਚ ਆਨੰਦ ਸ਼ਹਿਰ ਨੇੜੇ ਅਹਿਮਦਾਬਾਦ-ਵਡੋਦਰਾ ਐਕਸਪ੍ਰੈੱਸਵੇਅ 'ਤੇ ਸੋਮਵਾਰ ਸਵੇਰੇ ਇਕ ਤੇਜ਼ ਰਫਤਾਰ ਟਰੱਕ ਨੇ ਸੜਕ ਕਿਨਾਰੇ ਖੜ੍ਹੀ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 6 ਤੋਂ ਵੱਧ ਲੋਕ ਜ਼ਖਮੀ ਹੋ ਗਏ। ਆਨੰਦ ਗ੍ਰਾਮੀਣ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਆਨੰਦ ਜ਼ਿਲ੍ਹੇ ਦੇ ਪਿੰਡ ਚਿਖੋਦਰਾ ਨੇੜੇ ਤੜਕੇ 4.30 ਵਜੇ ਵਾਪਰਿਆ।

ਇਹ ਵੀ ਪੜ੍ਹੋ- 1984 ਸਿੱਖ ਕਤਲੇਆਮ: 437 ਪੀੜਤ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ

ਅਹਿਮਦਾਬਾਦ ਵੱਲ ਜਾ ਰਹੀ ਇਕ ਪ੍ਰਾਈਵੇਟ ਲਗਜ਼ਰੀ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਬੱਸ ਸੜਕ ਕਿਨਾਰੇ ਖੜ੍ਹੀ ਹੋ ਗਈ। ਉਨ੍ਹਾਂ ਦੱਸਿਆ ਕਿ ਜਦੋਂ ਟਾਇਰ ਬਦਲਿਆ ਜਾ ਰਿਹਾ ਸੀ ਤਾਂ ਬੱਸ ਦੀਆਂ ਸਵਾਰੀਆਂ ਹੇਠਾਂ ਉਤਰ ਗਈਆਂ ਅਤੇ ਉਨ੍ਹਾਂ ਵਿਚੋਂ ਕੁਝ ਬੱਸ ਦੇ ਅੱਗੇ ਖੜ੍ਹੇ ਹੋ ਕੇ ਉਡੀਕ ਕਰ ਰਹੇ ਸਨ। ਅਚਾਨਕ ਤੇਜ਼ ਰਫਤਾਰ ਨਾਲ ਆ ਰਹੇ ਇਕ ਟਰੱਕ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- 24 ਘੰਟਿਆਂ 'ਚ 12 ਲੱਖ ਬੂਟੇ ਲਾ ਕੇ ਇੰਦੌਰ ਨੇ ਰਚਿਆ ਇਤਿਹਾਸ, ਬਣਾਇਆ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ

ਪੁਲਸ ਅਧਿਕਾਰੀ ਨੇ ਦੱਸਿਆ ਕਿ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਵਿਚ ਬੱਸ ਦਾ ਡਰਾਈਵਰ ਵੀ ਸ਼ਾਮਲ ਹੈ। ਪੁਲਸ ਮੁਤਾਬਕ ਮਰਨ ਵਾਲਿਆਂ ਵਿਚ ਤਿੰਨ ਔਰਤਾਂ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।


author

Tanu

Content Editor

Related News