ਟਰੱਕ ਨੇ ਕੁਚਲਿਆ ਬਾਈਕ ਸਵਾਰ, 1 ਦੀ ਮੌਤ

12/02/2018 3:30:31 PM

ਚੰਬਾ— ਚੰਬਾ ਜ਼ਿਲੇ 'ਚ ਬਨੀਖੇਤ 'ਚ ਹੋਏ ਦਰਦਨਾਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਿੱਛੇ ਬੈਠਾ ਇਕ ਵਿਅਕਤੀ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਬਨੀਖੇਤ ਦੇ ਨੇੜੇ ਇਕ ਟਰੱਕ ਨੇ ਬਾਈਕ ਨੂੰ ਬੁਰੀ ਤਰ੍ਹਾਂ ਨਾਲ ਕੁਚਲ ਦਿੱਤਾ। ਮ੍ਰਿਤਕ ਦੁਨੇਰਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਦਸਾ ਐਤਵਾਰ ਨੂੰ ਹੋਇਆ। 

ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਜ਼ਖਮੀ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਟਰੱਕ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਛਾਣਬੀਨ ਸ਼ੁਰੂ ਕਰ ਦਿੱਤੀ ਹੈ।

Neha Meniya

This news is Content Editor Neha Meniya