ਤੇਜ਼ ਰਫਤਾਰ ਟਰੱਕ ਨੇ ਕੁਚਲਿਆ ਮੋਟਰਸਾਈਕਲ ਸਵਾਰ, ਬੱਚੀ ਸਮੇਤ 3 ਦੀ ਮੌਤ

Tuesday, Jun 11, 2019 - 05:18 PM (IST)

ਤੇਜ਼ ਰਫਤਾਰ ਟਰੱਕ ਨੇ ਕੁਚਲਿਆ ਮੋਟਰਸਾਈਕਲ ਸਵਾਰ, ਬੱਚੀ ਸਮੇਤ 3 ਦੀ ਮੌਤ

ਹਿਸਾਰ—ਹਰਿਆਣਾ ਦੇ ਫਤਿਹਾਬਾਦ ਜ਼ਿਲੇ ਦੇ ਪਿੰਡ ਹਿਜਰਾਵਾਂ ਖੁਰਦ 'ਚ ਅੱਜ ਸਵੇਰੇ ਇੱਕ ਤੇਜ਼ ਰਫਤਾਰ ਟਰੱਕ ਨੇ ਇੱਕ ਬਾਈਕ ਸਵਾਰ ਨੂੰ ਕੁਚਲ ਦਿੱਤਾ। ਹਾਦਸੇ 'ਚ ਬਾਈਕ ਸਵਾਰ ਤੋਂ ਇਲਾਵਾ 5 ਸਾਲਾਂ ਬੱਚੀ ਅਤੇ ਇੱਕ ਔਰਤ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਪੁਲਸ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਹੇਂਦਰ (30) ਆਪਣੀ ਭੈਣ ਨਿਰਮਲਾ (35) ਅਤੇ ਭੈਣ ਦੀ ਬੇਟੀ ਪਾਰੂਲ ਨੂੰ ਫਤਿਹਾਬਾਦ ਛੱਡਣ ਆ ਰਿਹਾ ਸੀ। ਹਾਦਸੇ ਤੋਂ ਬਾਅਦ ਡਰਾਈਵਰ ਅਤੇ ਉਸ ਦਾ ਸਾਥੀ ਟਰੱਕ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਟਰੱਕ ਡਰਾਈਵਰ ਨੂੰ ਫੜ੍ਹ ਲਿਆ ਅਤੇ ਉਸ ਦਾ ਸਾਥੀ ਭੱਜ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ 'ਚ ਜੁੱਟ ਗਈ।


author

Iqbalkaur

Content Editor

Related News