ਜੰਮੂ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਪੁਲ ਤੋਂ ਹੇਠਾਂ ਡਿੱਗਣ ਨਾਲ 4 ਲੋਕਾਂ ਦੀ ਮੌਤ

10/20/2023 11:42:25 AM

ਜੰਮੂ (ਭਾਸ਼ਾ)- ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸ਼ੁੱਕਰਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਇੱਥੇ ਇਕ ਟਰੱਕ ਪੁਲ ਤੋਂ ਹੇਠਾਂ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੇਬ ਦੀਆਂ ਪੇਟੀਆਂ ਨਾਲ ਭਰਿਆ ਇਕ ਟਰੱਕ ਵੀਰਵਾਰ ਦੇਰ ਰਾਤ ਕਸ਼ਮੀਰ ਤੋਂ ਜੰਮੂ ਵੱਲ ਜਾ ਰਿਹਾ ਸੀ ਅਤੇ ਝੱਜਰ ਕੋਟਲੀ ਕੋਲ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਪੁਲ ਤੋਂ ਹੇਠਾਂ ਡਿੱਗ ਗਿਆ।

ਇਹ ਵੀ ਪੜ੍ਹੋ : ਅਨੋਖੀ ਮਿਸਾਲ! ਸਹੁਰਾ ਪਰਿਵਾਰ ਧੀ ਨੂੰ ਦਿੰਦਾ ਸੀ ਤਸੀਹੇ ਤਾਂ ਪਿਓ ਬੈਂਡ-ਵਾਜਿਆਂ ਨਾਲ ਵਾਪਸ ਲੈ ਆਇਆ ਪੇਕੇ

ਇਸ ਹਾਦਸੇ 'ਚ ਮਾਰੇ ਗਏ ਲੋਕਾਂ 'ਚ ਟਰੱਕ ਦਾ ਡਰਾਈਵਰ ਅਤੇ ਹੈਲਪਰ ਵੀ ਸ਼ਾਮਲ ਹੈ। ਪੁਲਸ ਨੇ ਕਿਹਾ ਕਿ ਬਚਾਅ ਮੁਹਿੰਮ ਤੁਰੰਤ ਸ਼ੁਰੂ ਕੀਤੀ ਗਈ ਪਰ ਸਾਰੇ ਚਾਰ ਲੋਕ ਮ੍ਰਿਤਕ ਪਾਏ ਗਏ। ਪੁਲਸ ਨੇ ਕਿਹਾ,''ਜ਼ਰੂਰੀ ਕਾਰਵਾਈ ਲਈ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News