ਰਾਮ ਮੰਦਰ 'ਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ CM ਮੋਹਨ ਨੇ 5 ਲੱਖ ਲੱਡੂ ਨਾਲ ਭਰੇ ਟਰੱਕ ਕੀਤੇ ਰਵਾਨਾ

01/19/2024 5:21:46 PM

ਭੋਪਾਲ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਰਾਮ ਮੰਦਰ ਵਿਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਉੱਜੈਨ ਦੇ ਮਹਾਕਾਲੇਸ਼ਵਰ ਮੰਦਰ ਵਿਚ ਤਿਆਰ ਕੀਤੇ ਗਏ 5 ਲੱਖ ਲੱਡੂਆਂ ਨਾਲ ਭਰੇ 5 ਟਰੱਕਾਂ ਨੂੰ ਅਯੁੱਧਿਆ ਲਈ ਰਵਾਨਾ ਕਰ ਦਿੱਤਾ ਹੈ। ਮੁੱਖ ਮੰਤਰੀ ਮੋਹਨ ਯਾਦਵ ਨੇ ਆਪਣੇ ਕੈਬਨਿਟ ਸਹਿਯੋਗੀਆਂ ਨਾਲ ਜੈ ਸ਼੍ਰੀਰਾਮ ਦੇ ਨਾਅਰਿਆਂ ਨਾਲ ਟਰੱਕਾਂ ਨੂੰ ਬਾਹਰ ਕੱਢਣ ਲਈ ਭਗਵਾ ਝੰਡਾ ਲਹਿਰਾਇਆ। 

ਇਹ ਵੀ ਪੜ੍ਹੋ-  ਰਾਮ ਲੱਲਾ ਦਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ: ਜਾਣੋ 22 ਜਨਵਰੀ ਨੂੰ ਕੀ ਰਹੇਗਾ ਖੁੱਲ੍ਹਾ ਅਤੇ ਕੀ ਰਹੇਗਾ ਬੰਦ?

 

ਟਰੱਕਾਂ ਨੂੰ ਰੱਥ ਵਾਂਗ ਸਜਾਇਆ ਗਿਆ ਅਤੇ ਭਗਵਾਨ ਰਾਮ ਦੀਆਂ ਤਸਵੀਰਾਂ ਨਾਲ ਸਜਾਇਆ ਗਿਆ ਹੈ। ਉੱਜੈਨ ਦੇ ਮਹਾਕਾਲੇਸ਼ਵਰ ਮੰਦਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਰੇਕ ਲੱਡੂ ਦਾ ਵਜ਼ਨ ਲੱਗਭਗ 50 ਗ੍ਰਾਮ ਹੈ ਅਤੇ ਪੂਰੀ ਖੇਪ 250 ਕੁਇੰਟਲ ਹੈ। ਇਸ ਤੋਂ ਪਹਿਲਾਂ 1-1 ਲੱਖ ਲੱਡੂਆਂ ਨਾਲ ਭਰੇ 5 ਟਰੱਕ ਉੱਜੈਨ ਤੋਂ ਭੋਪਾਲ ਪਹੁੰਚੇ ਸਨ। ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਨੂੰ ਲੈ ਕੇ ਆਪਣੇ ਸੋਸ਼ਲ ਮੀਡੀਆ ਮੰਚ ਐਕਸ 'ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਅੱਜ ਮੱਧ ਪ੍ਰਦੇਸ਼ ਦਾ ਹਰ ਵਿਅਕਤੀ ਖੁਸ਼ ਹੈ। 

ਇਹ ਵੀ ਪੜ੍ਹੋ- ਉੱਤਰ ਪ੍ਰਦੇਸ਼ ਦੇ 6 ਜ਼ਿਲ੍ਹਿਆਂ ਤੋਂ ਅਯੁੱਧਿਆ ਧਾਮ ਲਈ ਮਿਲੇਗੀ ਹੈਲੀਕਾਪਟਰ ਸੇਵਾ, ਜਾਣੋ ਕਿਰਾਇਆ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News