ਟਿਕਰੀ ਬਾਰਡਰ ਨੇੜੇ ਵਾਪਰੇ ਹਾਦਸੇ ’ਤੇ ਕੇਜਰੀਵਾਲ ਦਾ ਟਵੀਟ- ਸਰਕਾਰ ਜਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨੇ

Thursday, Oct 28, 2021 - 01:47 PM (IST)

ਨਵੀਂ ਦਿੱਲੀ/ਹਰਿਆਣਾ (ਭਾਸ਼ਾ)— ਹਰਿਆਣਾ ਦੇ ਬਹਾਦੁਰਗੜ੍ਹ ਜ਼ਿਲ੍ਹੇ ਦੇ ਟਿਕਰੀ ਬਾਰਡਰ ਨੇੜੇ ਵੀਰਵਾਰ ਦੀ ਸਵੇਰੇ ਨੇ ਇਕ ਟਰੱਕ ਦੀ ਟੱਕਰ ’ਚ 3 ਕਿਸਾਨ ਬੀਬੀਆਂ ਦੀ ਮੌਤ ਹੋ ਗਈ ਅਤੇ ਜਦਕਿ 3 ਹੋਰ ਲੋਕ ਜ਼ਖ਼ਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵਿੱਟਰ ’ਤੇ ਲਿਖਿਆ ਕਿ ਹਾਦਸਾ ਬੇਹੱਦ ਦੁਖ਼ਦ ਹੈ। ਮਰਹੂਮ ਆਤਮਾਵਾਂ ਦੀ ਸ਼ਾਂਤੀ ਲਈ ਭਗਵਾਨ ਨੂੰ ਪ੍ਰਾਰਥਨਾ ਕਰਦਾ ਹਾਂ। ਕੇਂਦਰ ਸਰਕਾਰ ਜੇਕਰ ਆਪਣੀ ਜਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣ ਤਾਂ ਸਾਡੇ ਕਿਸਾਨ ਪਰਿਵਾਰਾਂ ਨੂੰ ਇੰਝ ਸੜਕਾਂ ’ਤੇ ਬੈਠਣ ਦੀ ਜ਼ਰੂਰਤ ਨਹੀਂ ਪਵੇਗੀ। ਅਜਿਹੇ ਦੁਖ਼ਦ ਹਾਦਸੇ ਹੋਣਗੇ ਹੀ ਨਹੀਂ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਹਰਿਆਣਾ 'ਚ ਅੰਦੋਲਨਕਾਰੀ ਕਿਸਾਨ ਬੀਬੀਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ, 3 ਦੀ ਮੌਤ

PunjabKesari

ਦੱਸਣਯੋਗ ਹੈ ਕਿ ਮਿ੍ਰਤਕ ਕਿਸਾਨ ਬੀਬੀਆਂ ਦਿੱਲੀ ਤੋਂ ਬਹਾਦੁਰਗੜ੍ਹ ਹੋ ਕੇ ਪੰਜਾਬ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਕਿ ਅਚਾਨਕ ਇੱਕ ਟਰੱਕ ਨੇ ਬੇਕਾਬੂ ਹੋ ਕੇ ਇਨ੍ਹਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੌਕੇ 'ਤੇ ਰਾਰ ਹੋ ਗਿਆ ਅਤੇ ਪੁਲਸ ਨੇ ਆ ਕੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਟਿਕਰੀ ਬਾਰਡਰ ’ਤੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ’ਚ ਹਿੱਸਾ ਲੈਣ ਮਗਰੋਂ ਔਰਤਾਂ ਪੰਜਾਬ ਦੇ ਮਾਨਸਾ ਜ਼ਿਲ੍ਹੇ ਸਥਿਤ ਆਪਣੇ ਪਿੰਡ ਪਰਤ ਰਹੀਆਂ ਸਨ।  

ਇਹ ਵੀ ਪੜ੍ਹੋ : ਟੀ20 ਵਿਸ਼ਵ ਕੱਪ ’ਚ ਕਸ਼ਮੀਰੀ ‘ਬੱਲੇ’ ਦਾ ਜਲਵਾ, ਮਾਲਕ ਬੋਲੇ- ‘ਪਿਤਾ ਦਾ ਸੁਫ਼ਨਾ ਪੂਰਾ ਹੋਇਆ’

ਬੀਬੀਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਵਸਨੀਕ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਗਈਆ ਹੋਈਆਂ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮ੍ਰਿਤਕ ਬੀਬੀਆਂ ਵਿਚ ਅਮਰਜੀਤ ਕੌਰ (58) ਪਤਨੀ ਹਰਜੀਤ ਸਿੰਘ, ਗੁਰਮੇਲ ਕੌਰ (60) ਪਤਨੀ ਭੋਲਾ ਸਿੰਘ ਅਤੇ ਛਿੰਦਰ ਕੌਰ (61) ਪਤਨੀ ਭਾਨ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ : ਹੈਰਾਨੀਜਨਕ: 17 ਸਾਲ ਦੀ ਕੁੜੀ ਨੇ ਯੂ-ਟਿਊਬ ’ਤੇ ਵੇਖ ਕੇ ਘਰ ’ਚ ਹੀ ਦਿੱਤਾ ਬੱਚੇ ਨੂੰ ਜਨਮ


Tanu

Content Editor

Related News