ਚੜ੍ਹਦੀ ਸਵੇਰ ਯਾਤਰੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 12 ਲੋਕਾਂ ਦੀ ਮੌਤ

Wednesday, Jan 03, 2024 - 10:04 AM (IST)

ਗੋਲਾਘਾਟ- ਆਸਾਮ ਦੇ ਗੋਲਾਘਾਟ ਜ਼ਿਲ੍ਹੇ 'ਚ ਬੁੱਧਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਕ ਯਾਤਰੀ ਬੱਸ ਅਤੇ ਟਰੱਕ ਦੀ ਟੱਕਰ 'ਚ 5 ਔਰਤਾਂ ਅਤੇ ਇਕ ਨਾਬਾਲਗ ਮੁੰਡੇ ਸਮੇਤ 12 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਨੈਸ਼ਨਲ ਹਾਈਵੇਅ-37 'ਤੇ ਡੇਰਗਾਂਵ 'ਚ ਸਵੇਰੇ ਕਰੀਬ 5 ਵਜੇ ਵਾਪਰੀ। ਹਾਦਸੇ ਵਿਚ 25 ਲੋਕ ਜ਼ਖ਼ਮੀ ਹੋਏ ਹਨ।

ਇਹ ਵੀ ਪੜ੍ਹੋ- Breaking: ਕੇਂਦਰ ਤੇ ਟਰਾਂਸਪੋਰਟਰਾਂ ਵਿਚਾਲੇ ਮੀਟਿੰਗ ਖ਼ਤਮ, ਲਿਆ ਗਿਆ ਇਹ ਫ਼ੈਸਲਾ

ਲਗਭਗ 45 ਲੋਕਾਂ ਨਾਲ ਭਰੀ ਬੱਸ ਗੋਲਾਘਾਟ ਤੋਂ ਤਿਨਸੁਕੀਆ ਵੱਲ ਜਾ ਰਹੀ ਸੀ। ਉਲਟ ਦਿਸ਼ਾ ਤੋਂ ਆ ਰਹੇ ਕੋਲੇ ਨਾਲ ਭਰੇ ਟਰੱਕ ਨਾਲ ਉਸ ਦੀ ਆਹਮਣੇ-ਸਾਹਮਣੇ ਦੀ ਟੱਕਰ ਹੋ ਗਈ। ਹਾਦਸੇ ਵਿਚ ਟਰੱਕ ਅਤੇ ਬੱਸ ਦੋਹਾਂ ਦੇ ਡਰਾਈਵਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ 25 ਜ਼ਖ਼ਮੀਆਂ ਨੂੰ ਡੇਰਗਾਂਵ ਸਿਵਲ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ। ਉੱਥੇ ਹੀ ਗੰਭੀਰ ਰੂਪ ਨਾਲ ਜ਼ਖ਼ਮੀ ਲੋਕਾਂ ਨੂੰ ਜੋਰਹਾਟ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ ਹੈ। 

ਇਹ ਵੀ ਪੜ੍ਹੋ- ਜਗਨਨਾਥ ਮੰਦਰ ’ਚ ਫਟੀ ਜੀਨਸ, ਸਕਰਟ ਤੇ ਨਿੱਕਰ ਵਾਲੇ ਸ਼ਰਧਾਲੂਆਂ ’ਤੇ ਪਾਬੰਦੀ

ਗੋਲਾਘਾਟ ਦੇ ਡਿਪਟੀ ਕਮਿਸ਼ਨਰ ਪੀ. ਉਦੈ ਪ੍ਰਵੀਨ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਦੇ ਇਕ ਪਾਸੇ ਸੜਕ ਦੀ ਮੁਰੰਮਤ ਚੱਲ ਰਹੀ ਸੀ ਅਤੇ ਇਸ ਲਈ ਦੋਵੇਂ ਦਿਸ਼ਾਵਾਂ ਤੋਂ ਵਾਹਨ ਡਿਵਾਈਡਰ ਦੇ ਦੂਜੇ ਪਾਸੇ ਦੀ ਵਰਤੋਂ ਕਰ ਰਹੇ ਸਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਟਰੱਕ ਬਹੁਤ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ। ਬੱਸ ਨੂੰ ਟੱਕਰ ਮਾਰ ਦਿੱਤੀ। ਬੱਸ ਵਿਚ ਜ਼ਿਆਦਾਤਰ ਸਵਾਰੀਆਂ ਪਿੰਡ ਭਰਲੂਖੂਆ ਪਿੰਡ ਦੇ ਰਹਿਣ ਵਾਲੇ ਸਨ। ਉਹ ਤਿਨਸੁਕੀਆ ਦੇ ਤਿਲਿੰਗਾ ਮੰਦਰ ਜਾ ਰਹੇ ਸਨ। ਉਥੋਂ ਉਹ ਬੋਗੀਬੀਲ ਵਿਚ ਪਿਕਨਿਕ ਲਈ ਜਾ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ- ਹੈਵਾਨੀਅਤ ਦੀ ਹੱਦ! 13 ਲੋਕਾਂ ਨੇ 17 ਸਾਲਾ ਨਾਬਾਲਗ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News