ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਭਾ ਤੋਂ ਪਰਤਦੀ ਬੱਸ ਨਾਲ ਵਾਪਰਿਆ ਹਾਦਸਾ, 6 ਲੋਕਾਂ ਦੀ ਮੌਤ
Saturday, Feb 25, 2023 - 01:11 AM (IST)
ਨੈਸ਼ਨਲ ਡੈਸਕ: ਮੱਧ ਪ੍ਰਦੇਸ਼ ਵਿਚ ਰੀਵਾ ਤੇ ਸਤਨਾ ਜ਼ਿਲ੍ਹਿਆਂ ਦੀ ਸਰਹੱਦ 'ਤੇ ਸ਼ੁੱਕਰਵਾਰ ਨੂੰ ਇਕ ਤੇਜ਼ ਰਫ਼ਤਾਰ ਟਰੱਕ ਨੇ ਸੜਕ ਕੰਢੇ ਖੜ੍ਹੀਆਂ ਦੋ ਬੱਸਾਂ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ 6 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਵਧੀਕ ਮੁੱਖ ਸਕੱਤਰ (ਏ.ਸੀ.ਐੱਸ.) ਗ੍ਰਹਿ ਡਾ. ਰਾਜੇਸ਼ ਰਾਜੋਰਾ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਰੀਵਾ ਮੈਡੀਕਲ ਕਾਲਜ ਹਸਪਤਾਲ ਭੇਜਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨੀ ਜਾਸੂਸ ਨੂੰ ਖ਼ੁਫੀਆ ਜਾਣਕਾਰੀ ਦੇਣ ਵਾਲਾ DRDO ਅਧਿਕਾਰੀ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਹਾਦਸੇ ਵਿਚ ਜ਼ਖ਼ਮੀ ਲੋਕ ਸਤਨਾ ਸ਼ਹਿਰ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਬੋਧਿਤ 'ਕੋਲ ਮਹਾਕੁੰਭ' ਸਭਾ ਵਿਚ ਭਾਗ ਲੈਣ ਤੋਂ ਬਾਅਦ ਬੱਸਾਂ ਰਾਹੀਂ ਪਰਤ ਰਹੇ ਸਨ। ਰਾਜੌਰਾ ਨੇ ਕਿਹਾ ਕ ਜ਼ਿਲ੍ਹਾ ਅਧਿਕਾਰੀ ਤੇ ਪੁਲਸ ਸੁਪਰੀਡੰਟ ਸਮੇਤ ਸੀਧੀ ਅਤੇ ਰੀਵਾ ਜ਼ਿਲ੍ਹੇ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਦੋਵਾਂ ਬੱਸਾਂ ਦੇ ਸਾਰੇ ਯਾਤਰੀਆਂ ਨੂੰ ਕੱਢ ਲਿਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਸੂਬਾ ਭਾਜਪਾ ਪ੍ਰਧਾਨ ਵਿਸ਼ਨੂੰ ਦੱਤ ਸ਼ਰਮਾ ਵੀ ਸਤਨਾ ਤੋਂ ਮੌਕੇ 'ਤੇ ਪਹੁੰਚੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।