ਬਾਈਕ ''ਤੇ ਪਲਟਿਆ ਟਰੱਕ, ਤਿੰਨ ਨੌਜਵਾਨਾਂ ਦੀ ਹੋਈ ਮੌਤ

Sunday, Aug 25, 2024 - 04:59 PM (IST)

ਬਾਈਕ ''ਤੇ ਪਲਟਿਆ ਟਰੱਕ, ਤਿੰਨ ਨੌਜਵਾਨਾਂ ਦੀ ਹੋਈ ਮੌਤ

ਜੈਪੁਰ : ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਸਾਲਾਸਰ ਥਾਣਾ ਖੇਤਰ ਵਿਚ ਬੀਤੀ ਰਾਤ ਲੱਕੜਾਂ ਨਾਲ ਭਰਿਆ ਇਕ ਟਰੱਕ ਬਾਈਕ 'ਤੇ ਪਲਟ ਜਾਣ ਕਾਰਨ ਬਾਈਕ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਪਾਰਵਤੀਸਰ ਪੁਲੀਆ ਨੇੜੇ ਇਕ ਟਰੱਕ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਬਾਈਕ 'ਤੇ ਪਲਟ ਗਿਆ, ਜਿਸ ਕਾਰਨ ਬਾਈਕ ਸਵਾਰ ਸ਼ਾਹਰੁਖ ਖਾਨ (22), ਸੋਇਲ (20) ਅਤੇ ਸੱਦਾਮ (18) ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਸ਼ਾਹਰੁਖ ਖਾਨ ਅਤੇ ਸੱਦਾਮ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸੋਇਲ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਫਰਾਰ ਹੋ ਗਿਆ। ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਫਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।


author

Baljit Singh

Content Editor

Related News