ਵੱਡੀ ਖ਼ਬਰ : ਟੈਂਟ 'ਚ ਸੁੱਤੇ ਲੋਕਾਂ 'ਤੇ ਜਾ ਚੜ੍ਹਿਆ ਟਰੱਕ, ਮੰਜ਼ਰ ਦੇਖਣ ਵਾਲਿਆਂ ਨੇ ਮਾਰੀਆਂ ਚੀਕਾਂ
Tuesday, Nov 26, 2024 - 06:23 PM (IST)
ਤ੍ਰਿਸ਼ੂਰ (ਕੇਰਲ) : ਕੇਰਲ ਦੇ ਤ੍ਰਿਸ਼ੂਲ ਜ਼ਿਲ੍ਹੇ ਵਿੱਚ ਮੰਗਲਵਾਰ ਤੜਕੇ ਇੱਕ ਟਰੱਕ ਸੜਕ ਕਿਨਾਰੇ ਲੱਗੇ ਟੈਂਟ ਵਿੱਚ ਦਾਖ਼ਲ ਹੋ ਗਿਆ, ਜਿਸ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਕਾਰਨ ਟੈਂਟ ਵਿਚ ਸੌਂ ਰਹੇ ਦੋ ਬੱਚਿਆਂ ਸਮੇਤ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਖਾਨਾਬਦੋਸ਼ ਲੋਕ ਵਲਪੜ ਪੁਲਸ ਥਾਣਾ ਖੇਤਰ ਦੇ ਅਧੀਨ ਨਟਿਕਾ ਵਿਖੇ ਰਾਸ਼ਟਰੀ ਰਾਜਮਾਰਗ ਦੇ ਕਿਨਾਰੇ ਆਪਣੇ ਤੰਬੂਆਂ ਵਿੱਚ ਸੌਂ ਰਹੇ ਸਨ।
ਇਹ ਵੀ ਪੜ੍ਹੋ - December Holidays List: ਅਗਲੇ ਮਹੀਨੇ ਹੋਣਗੀਆਂ ਕਈ ਛੁੱਟੀਆਂ, ਚੈੱਕ ਕਰ ਲਓ ਸੂਚੀ
ਉਹਨਾਂ ਕਿਹਾ ਕਿ ਇਸ ਦੌਰਾਨ ਸਵੇਰੇ 4.30 ਵਜੇ ਦੇ ਕਰੀਬ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਤ੍ਰਿਸ਼ੂਰ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਦੋ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਡੇਢ ਸਾਲ ਅਤੇ ਚਾਰ ਸਾਲ ਦੇ ਦੋ ਬੱਚੇ ਅਤੇ ਦੋ ਔਰਤਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗੱਡੀ ਦੇ ਡਰਾਈਵਰ ਅਤੇ ਸਵਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਸ ਵਲੋਂ ਇਸ ਮਾਮਲੇ ਦੇ ਸਬੰਧ ਵਿਚ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - Gold-Silver Price: ਸੋਨਾ ਹੋਇਆ ਸਸਤਾ, ਗਹਿਣੇ ਖਰੀਦਣ ਤੋਂ ਪਹਿਲਾਂ ਜਾਣ ਲਓ ਅੱਜ ਦੀ ਕੀਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8