ਟਰੂਡੋ ਨੇ ਭਾਰਤ 'ਤੇ ਮੁੜ ਲਾਏ ਗੰਭੀਰ ਦੋਸ਼, ਕਿਹਾ- ਖ਼ਤਰੇ 'ਚ ਕੈਨੇਡਾ ਦੀ ਪ੍ਰਭੂਸੱਤਾ

Thursday, Oct 17, 2024 - 02:27 PM (IST)

ਇੰਟਰਨੈਸ਼ਨਲ ਡੈਸਕ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਦਾ ਮੰਨਣਾ ਹੈ ਕਿ ਕੈਨੇਡਾ ਹਿੰਸਾ, ਅੱਤਵਾਦ ਅਤੇ ਨਫਰਤ ਦੇ ਅਪਰਾਧਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦਾ। ਟਰੂਡੋ ਨੇ ਇਹ ਗੱਲ ਵਿਦੇਸ਼ੀ ਦਖਲ ਦੇ ਸੰਦਰਭ ਵਿਚ ਜਨਤਕ ਜਾਂਚ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਭਾਰਤ ਤੋਂ ਲਗਾਤਾਰ ਮਦਦ ਮੰਗ ਰਹੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਕੈਨੇਡਾ ਵਿਚ ਹੋਈ ਕਥਿਤ ਹਿੰਸਾ ਅਤੇ ਦਖਲਅੰਦਾਜ਼ੀ ਕਿਸੇ ਸ਼ਰਾਰਤੀ ਤੱਤ ਦਾ ਕੰਮ ਸੀ ਜਾਂ ਸਰਕਾਰ ਵਿਚ ਉੱਚ ਅਹੁਦੇ 'ਤੇ ਬੈਠੇ ਵਿਅਕਤੀ ਦੇ ਨਿਰਦੇਸ਼ਾਂ 'ਤੇ ਸੀ। ਹਾਲਾਂਕਿ, ਟਰੂਡੋ ਇਸ ਸਵਾਲ ਦਾ ਜਵਾਬ ਨਹੀਂ ਦੇ ਸਕੇ ਕਿ ਕੀ ਇਹ ਦਖਲਅੰਦਾਜ਼ੀ ਕਿਸੇ ਸ਼ਰਾਰਤੀ ਤੱਤ ਦਾ ਕੰਮ ਸੀ ਜਾਂ ਭਾਰਤ ਸਰਕਾਰ ਦੇ ਕਿਸੇ ਅਧਿਕਾਰੀ ਦੇ ਨਿਰਦੇਸ਼। ਟਰੂਡੋ ਦੀਆਂ ਇਨ੍ਹਾਂ ਟਿੱਪਣੀਆਂ ਨਾਲ ਭਾਰਤ-ਕੈਨੇਡਾ ਵਿਵਾਦ ਹੋਰ ਭਖਣ ਦੀ ਸੰਭਾਵਨਾ ਵੱਧ ਗਈ ਹੈ।

ਇਹ ਵੀ ਪੜ੍ਹੋ: ਧੀ ਦਾ ਬਦਲਾ, ਪੁਲਸ ਅਫਸਰ ਬਣ 25 ਸਾਲ ਬਾਅਦ ਪਿਤਾ ਦੇ ਕਾਤਲ ਨੂੰ ਗ੍ਰਿਫ਼ਤਾਰ ਕਰ ਭੇਜਿਆ ਜੇਲ੍ਹ

ਉਨ੍ਹਾਂ ਕਿਹਾ ਕਿ ਇਹ ਸਵਾਲ ਬਹੁਤ ਮਹੱਤਵਪੂਰਨ ਹੈ ਅਤੇ ਕੈਨੇਡਾ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਭਾਰਤ ਤੋਂ ਲਗਾਤਾਰ ਸਹਿਯੋਗ ਦੀ ਮੰਗ ਕਰ ਰਿਹਾ ਹੈ। ਟਰੂਡੋ ਨੇ ਕਿਹਾ, “ਅਸੀਂ ਇਹ ਸਥਾਪਿਤ ਕਰਨਾ ਚਾਹੁੰਦੇ ਹਾਂ ਕਿ ਕੈਨੇਡੀਅਨ ਪ੍ਰਭੂਸੱਤਾ ਦੀ ਇਹ ਉਲੰਘਣਾ ਕਿਵੇਂ ਹੋਈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ ਨੇ ਕੈਨੇਡਾ ਨੂੰ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਹਿੰਸਾ ਅਤੇ ਨਫ਼ਰਤ ਨੂੰ ਭੜਕਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈਂਦਾ, ਪਰ ਇਹ ਧਾਰਨਾ ਪੂਰੀ ਤਰ੍ਹਾਂ ਗਲਤ ਹੈ। ਟਰੂਡੋ ਨੇ ਭਾਰਤ 'ਤੇ ਦੋਸ਼ ਲਾਇਆ ਕਿ ਉਹ ਕੈਨੇਡਾ 'ਚ ਹਿੰਸਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਜੋ ਇਹ ਦਿਖਾਇਆ ਜਾ ਸਕੇ ਕਿ ਕੈਨੇਡਾ ਵਿਚ ਹਾਲਾਤ ਖ਼ਰਾਬ ਹਨ।

ਇਹ ਵੀ ਪੜ੍ਹੋ: ਡੀਜ਼ਲ ਹੋ ਗਿਆ ਮਹਿੰਗਾ, 5 ਰੁਪਏ ਵਧਾ 'ਤੀ ਕੀਮਤ

ਟਰੂਡੋ ਨੇ ਸਪੱਸ਼ਟ ਕੀਤਾ ਕਿ ਕੈਨੇਡਾ ਭਾਰਤ ਨਾਲ ਕਿਸੇ ਕਿਸਮ ਦਾ ਵਿਵਾਦ ਪੈਦਾ ਨਹੀਂ ਕਰਨਾ ਚਾਹੁੰਦਾ ਪਰ ਭਾਰਤ ਨੂੰ ਕੈਨੇਡਾ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਵਿੱਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ ਅਤੇ ਸਰਕਾਰ ਇਸ ਮਾਮਲੇ 'ਤੇ ਲੋੜੀਂਦੇ ਕਦਮ ਚੁੱਕਣ ਲਈ ਤਿਆਰ ਹੈ। ਇਹ ਪੁੱਛੇ ਜਾਣ 'ਤੇ ਕਿ ਕੀ ਕੈਨੇਡਾ ਭਾਰਤ ਨਾਲ ਖੁਫੀਆ ਜਾਣਕਾਰੀ ਸਾਂਝਾ ਕਰਨ ਵਾਲੇ ਸਮਝੌਤੇ ਨੂੰ ਮੁਅੱਤਲ ਕਰੇਗਾ, ਟਰੂਡੋ ਨੇ ਕਿਹਾ ਕਿ ਕੈਨੇਡਾ ਭਾਰਤ ਦੀ ਪ੍ਰਭੂਸੱਤਾ ਦਾ ਸਨਮਾਨ ਕਰਦਾ ਹੈ, ਪਰ ਉਹ ਉਮੀਦ ਕਰਦਾ ਹੈ ਕਿ ਭਾਰਤ ਵੀ ਕੈਨੇਡਾ ਦੀ ਪ੍ਰਭੂਸੱਤਾ ਦਾ ਸਨਮਾਨ ਕਰੇਗਾ।

ਇਹ ਵੀ ਪੜ੍ਹੋ: ਜੋਅ ਬਾਈਡੇਨ ਅਤੇ ਡੋਨਾਲਡ ਟਰੰਪ ਸਰਕਾਰ ਤੋਂ ਵੱਖਰਾ ਹੋਵੇਗਾ ਮੇਰਾ ਕਾਰਜਕਾਲ: ਕਮਲਾ ਹੈਰਿਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News