ਨਿੱਝਰ ਮਾਮਲੇ ਤੋਂ ਬਾਅਦ ਲਾਓਸ ''ਚ ਟਰੂਡੋ ਤੇ ਮੋਦੀ ਹੋਏ ਆਹਮੋ-ਸਾਹਮਣੇ

Friday, Oct 11, 2024 - 06:12 PM (IST)

ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਲਾਓਸ ਵਿੱਚ ਹੋਏ ਆਸੀਆਨ ਸੰਮੇਲਨ ਦੌਰਾਨ ਇੱਕ ਸੰਖੇਪ ਗੱਲਬਾਤ ਹੋਈ। ਖ਼ੁਦ ਟਰੂਡੋ ਨੇ ਇਹ ਜਾਣਕਾਰੀ ਦਿੱਤੀ ਹੈ। ਦੋਹਾਂ ਨੇਤਾਵਾਂ ਵਿਚਾਲੇ ਇਹ ਗੱਲਬਾਤ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਕੈਨੇਡਾ ਅਤੇ ਭਾਰਤ ਦੇ ਸਬੰਧ ਪਿਛਲੇ ਇਕ ਸਾਲ ਤੋਂ ਬੇਹੱਦ ਤਣਾਅਪੂਰਨ ਬਣੇ ਹੋਏ ਹਨ। ਟਰੂਡੋ ਨੇ ਭਾਰਤ ਨੂੰ ਕੁਝ "ਅਸਲ ਮੁੱਦਿਆਂ" ਨੂੰ ਹੱਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਸਪੱਸ਼ਟ ਨਹੀਂ ਕੀਤਾ ਕਿ ਇਹ ਮੁੱਦੇ ਕੀ ਸਨ। ਪਰ ਮੰਨਿਆ ਜਾ ਰਿਹਾ ਹੈ ਕਿ ਕੈਨੇਡਾ ਦੀ ਟਰੂਡੋ ਸਰਕਾਰ ਖਾਲਿਸਤਾਨੀ ਅੱਤਵਾਦੀਆਂ 'ਤੇ ਭਾਰਤ ਦੀ ਕਾਰਵਾਈ ਤੋਂ ਨਾਰਾਜ਼ ਹੈ।

ਟਰੂਡੋ ਨੇ ਕਿਹਾ ਕਿ "ਭਾਰਤ ਨਾਲ ਕੁਝ ਅਸਲ ਮੁੱਦੇ ਹਨ ਜਿਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ। ਅਸੀਂ ਪਿਛਲੇ ਕੁਝ ਮਹੀਨਿਆਂ ਤੋਂ ਦੇਸ਼ ਭਰ ਵਿੱਚ ਭਾਰਤੀ ਕੈਨੇਡੀਅਨਾਂ 'ਤੇ ਨਿਰਦੇਸ਼ਿਤ ਹਿੰਸਾ ਦੇ ਪਰੇਸ਼ਾਨ ਕਰਨ ਵਾਲੇ ਪੈਟਰਨ ਦੇਖ ਰਹੇ ਹਾਂ।" ਪਿਛਲੇ ਸਾਲ ਜੂਨ 2023 'ਚ ਬ੍ਰਿਟਿਸ਼ ਕੋਲੰਬੀਆ 'ਚ ਖਾਲਿਸਤਾਨੀ ਅੱਤਵਾਦੀਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤੇ ਵਿਗੜ ਗਏ ਸਨ। ਟਰੂਡੋ ਨੇ ਸਤੰਬਰ 2023 ਵਿੱਚ ਕੈਨੇਡੀਅਨ ਸੰਸਦ ਵਿੱਚ ਕਤਲ ਵਿੱਚ ਸ਼ਾਮਲ ਹੋਣ ਦੇ ਭਾਰਤ ਸਰਕਾਰ ਵਿਰੁੱਧ "ਭਰੋਸੇਯੋਗ ਇਲਜ਼ਾਮਾਂ" ਬਾਰੇ ਗੱਲ ਕੀਤੀ ਸੀ, ਜਿਸ ਨਾਲ ਦੋਵਾਂ ਦੇਸ਼ਾਂ ਵਿੱਚ ਤਣਾਅ ਪੈਦਾ ਹੋ ਗਿਆ ਸੀ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ।

ਪੜ੍ਹੋ ਇਹ ਅਹਿਮ ਖ਼ਬਰ- ਸਮੱਸਿਆਵਾਂ ਦਾ ਹੱਲ ਜੰਗ ਦੇ ਮੈਦਾਨ ਤੋਂ ਨਹੀਂ ਨਿਕਲ ਸਕਦਾ : PM ਮੋਦੀ

ਟਰੂਡੋ ਨੇ ਆਸੀਆਨ ਸੰਮੇਲਨ 'ਚ ਮੋਦੀ ਨਾਲ ਆਪਣੀ ਗੱਲਬਾਤ ਬਾਰੇ ਜ਼ਿਆਦਾ ਵੇਰਵੇ ਸਾਂਝੇ ਨਹੀਂ ਕੀਤੇ ਪਰ ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਕੁਝ ਅਹਿਮ ਮੁੱਦਿਆਂ 'ਤੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ, ''ਮੈਂ ਸਪੱਸ਼ਟ ਕੀਤਾ ਹੈ ਕਿ ਸਾਨੂੰ ਕੁਝ ਮੁੱਦਿਆਂ 'ਤੇ ਕੰਮ ਕਰਨ ਦੀ ਲੋੜ ਹੈ। ਟਰੂਡੋ ਨੇ ਇਹ ਵੀ ਕਿਹਾ ਕਿ ਕੈਨੇਡੀਅਨ ਨਾਗਰਿਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ।ਉਸਨੇ ਕਿਹਾ, "ਕੈਨੇਡਾ ਸਰਕਾਰ ਦਾ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਇੱਕ ਮਹੱਤਵਪੂਰਨ ਫਰਜ਼ ਹੈ, ਅਤੇ ਮੈਂ ਇਸ 'ਤੇ ਧਿਆਨ ਕੇਂਦਰਤ ਕਰਾਂਗਾ।" 

ਕੈਨੇਡਾ ਨੇ ਚਾਰ ਭਾਰਤੀ ਨਾਗਰਿਕਾਂ 'ਤੇ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਫਰਸਟ ਡਿਗਰੀ ਕਤਲ ਅਤੇ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਹਨ। ਇਸ ਹਾਈ-ਪ੍ਰੋਫਾਈਲ ਕੇਸ ਦੀ ਸੁਣਵਾਈ ਕੈਨੇਡਾ ਦੀ ਇੱਕ ਅਦਾਲਤ ਵਿੱਚ ਚੱਲ ਰਹੀ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਕੈਨੇਡਾ ਅਤੇ ਭਾਰਤ ਦੇ ਸਬੰਧ ਇਸ ਸਮੇਂ ‘ਤਣਾਅ’ ਅਤੇ ‘ਬਹੁਤ ਮੁਸ਼ਕਲ’ ਹਨ। ਉਸ ਨੇ ਇਹ ਵੀ ਚਿੰਤਾ ਜ਼ਾਹਰ ਕੀਤੀ ਕਿ ਕੈਨੇਡਾ ਵਿੱਚ ਹੋਰ ਕਤਲ ਹੋ ਸਕਦੇ ਹਨ, ਜਿਵੇਂ ਨਿੱਝਰ ਦੇ ਮਾਮਲੇ ਵਿੱਚ ਹੋਇਆ ਸੀ। ਜੋਲੀ ਨੇ ਕਿਹਾ ਕਿ ਕੈਨੇਡਾ ਭਾਰਤ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਦੀ ਅਪੀਲ ਕਰ ਰਿਹਾ ਹੈ ਪਰ ਹੁਣ ਤੱਕ ਭਾਰਤ ਵੱਲੋਂ ਸਹਿਯੋਗ ਨਹੀਂ ਮਿਲਿਆ ਹੈ। ਉਸਨੇ ਕਿਹਾ,“ਅਸੀਂ ਚਾਹੁੰਦੇ ਹਾਂ ਕਿ ਸਾਰੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ ਅਤੇ ਹੋਰ ਕਿਸੇ ਵੀ ਕਤਲੇਆਮ ਨੂੰ ਰੋਕਿਆ ਜਾਵੇ।” ਜਦੋਂ ਇਸ ਮਾਮਲੇ 'ਤੇ ਟਰੂਡੋ ਤੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੈਨੇਡਾ 'ਚ ਹਾਲ ਹੀ ਦੇ ਮਹੀਨਿਆਂ 'ਚ ਇੰਡੋ-ਕੈਨੇਡੀਅਨ ਭਾਈਚਾਰੇ ਖ਼ਿਲਾਫ਼ ਹਿੰਸਾ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ ਅਤੇ ਸਰਕਾਰ ਇਸ 'ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਸਿਖਰ ਸੰਮੇਲਨ ਤੋਂ ਪਹਿਲਾਂ ਪੀ.ਐਮ ਮੋਦੀ ਨੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਸਮੇਤ ਹੋਰ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ। ਹਾਲਾਂਕਿ ਮੋਦੀ ਅਤੇ ਟਰੂਡੋ ਵਿਚਾਲੇ ਕੋਈ ਦੁਵੱਲੀ ਮੁਲਾਕਾਤ ਨਹੀਂ ਹੋਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News