ਟਰੂਡੋ ਦੀ ਭਾਰਤ ਫੇਰੀ : ਭਾਰਤੀਆਂ ਲਈ ਕੈਨੇਡਾ ਖੋਲ ਸਕਦੈ ਦਰਵਾਜ਼ੇ

02/18/2018 5:22:35 PM

ਜਲੰਧਰ — ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ 7 ਦਿਨਾਂ ਦੌਰੇ 'ਤੇ ਸ਼ਨੀਵਾਰ ਨੂੰ ਨਵੀਂ ਦਿੱਲੀ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਉਨ੍ਹਾਂ ਦਾ ਇਹ ਦੌਰਾ ਸਾਹਮਣੇ ਆਇਆ ਹੈ। ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਕੈਨੇਡੀਆਈ ਪ੍ਰਧਾਨ ਮੰਤਰੀ ਦਾ ਇਹ ਪਹਿਲਾਂ ਦੌਰਾ ਹੈ। ਇਸ ਤੋਂ ਪਹਿਲਾਂ ਸਾਲ 2012 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਭਾਰਤ ਦਾ ਦੌਰਾ ਕੀਤਾ ਸੀ।
ਜਸਟਿਨ ਟਰੂਡੋ ਦੀ ਇਸ ਯਾਤਰਾ ਦਾ ਮਕਸਦ ਭਾਰਤ ਅਤੇ ਕੈਨੇਡਾ ਵਿਚਾਲੇ ਕਾਰੋਬਾਰ, ਨਿਵੇਸ਼, ਊਰਜਾ, ਵਿਗਿਆਨ, ਉੱਚ ਸਿੱਖਿਆ, ਇੰਫਸਟ੍ਰਕਚਰ ਡਿਵਲਪਮੈਂਟ ਅਤੇ ਸਕਿੱਲ ਡਿਵਲਪਮੈਂਟ ਸਮੇਤ ਹੋਰਨਾਂ ਖੇਤਰਾਂ 'ਚ 2 ਪੱਖੀ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ। ਇਸ ਦੌਰਾਨ ਚੰਗੀਆਂ ਨੌਕਰੀਆਂ ਪੈਦਾ ਕਰਨ ਨੂੰ ਲੈ ਕੇ ਸਮਝੌਤਾ ਹੋਣ ਦੀ ਵੀ ਉਮੀਦ ਹੈ। ਜਿਸ ਨਾਲ ਭਾਰਤ 'ਚ ਰਹੇ ਲੋਕਾਂ ਨੂੰ ਕੈਨੇਡਾ 'ਚ ਨੌਕਰੀਆਂ ਕਰਨ ਦਾ ਮੌਕਾ ਮਿਲ ਸਕਦਾ ਹੈ। ਭਾਰਤ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਟਰੂਡੋ ਨੇ ਟਵੀਟ ਕਰ ਕਿਹਾ ਸੀ ਕਿ ਉਨ੍ਹਾਂ ਦਾ ਇਹ ਦੌਰਾ ਚੰਗੀਆਂ ਨੌਕਰੀਆਂ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸੰਪਰਕ ਨੂੰ ਮਜ਼ਬੂਤ ਕਰਨ 'ਤੇ ਕੇਂਦ੍ਰਿਤ ਹੋਵੇਗਾ।
ਜਸਟਿਨ ਟਰੂਡੋ ਦਿੱਲੀ ਤੋਂ ਇਲਾਵਾ ਆਗਰਾ, ਅੰਮ੍ਰਿਤਸਰ, ਅਹਿਮਦਾਬਾਦ ਅਤੇ ਮੁੰਬਈ ਦਾ ਦੌਰਾ ਕਰਨਗੇ। ਐਤਵਾਰ ਨੂੰ ਜਸਟਿਨ ਟਰੂਡੋ ਆਗਰਾ ਜਾਣਗੇ ਅਤੇ ਪਿਆਰ ਦੀ ਨਿਸ਼ਾਨੀ ਦਾ ਦੀਦਾਰ ਕਰਨਗੇ। ਇਸ ਤੋਂ ਬਾਅਦ ਉਹ ਅੰਮ੍ਰਿਤਸਰ ਦਾ ਦੌਰਾ ਕਰਨਗੇ ਅਤੇ ਸਵਰਣ ਮੰਦਰ ਵੀ ਜਾਣਗੇ।
ਇਸ ਤੋਂ ਪਹਿਲਾਂ ਅਪ੍ਰੈਲ 'ਚ ਭਾਰਤ ਦੌਰੇ 'ਤੇ ਆਏ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਨੂੰ ਕੈਪਟਮ ਅਮਰਿੰਦਰ ਸਿੰਘ ਨੇ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਇਲਾਵਾ ਕੈਨੇਡੀਅਈ ਪੀ. ਐੱਮ. ਕਈ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ। ਜਸਟਿਨ ਟਰੂਡੋ ਆਪਣੇ ਹਮਰੁਤਬਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕਰਨਗੇ। ਇਸ ਦੌਰਾਨ ਦੋਹਾਂ ਦੇਸ਼ਾਂ ਵਿਚਾਲੇ ਕਈ ਸਮਝੌਤੇ ਅਤੇ ਕਰਾਰ ਹੋਣ ਦੀ ਉਮੀਦ ਹੈ। ਟਰੂਡੋ ਵੱਲੋਂ ਭਾਰਤ ਰਵਾਨਾ ਹੋਣ ਤੋਂ ਪਹਿਲਾਂ ਟਵੀਟ ਕਰ ਦੱਸਿਆ ਗਿਆ ਸੀ ਕਿ ਇਹ ਦੌਰਾ ਚੰਗੀਆਂ ਨੌਕਰੀਆਂ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸੰਪਰਕ ਨੂੰ ਹੋਰ ਮਜ਼ਬੂਤ 'ਤੇ ਕੇਂਦ੍ਰਿਤ ਹੋਵੇਗਾ।


Related News