ਰਾਸ਼ਟਰਪਤੀ ਟਰੰਪ ਦਾ ਭਾਰਤ ਦੌਰਾ, ਕਸ਼ਮੀਰ ''ਚ ਸੁਰੱਖਿਆ ਇੰਤਜ਼ਾਮ ਸਖਤ

Monday, Feb 24, 2020 - 03:26 PM (IST)

ਸ਼੍ਰੀਨਗਰ (ਭਾਸ਼ਾ)— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੋ ਦਿਨਾਂ ਭਾਰਤ ਦੌਰੇ ਦੇ ਮੱਦੇਨਜ਼ਰ ਪੂਰੇ ਕਸ਼ਮੀਰ ਵਿਚ ਸਾਵਧਾਨੀ ਦੇ ਤੌਰ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੇਸ਼ 'ਚ ਉੱਚ ਪੱਧਰੀ ਦੌਰਿਆਂ ਤੋਂ ਪਹਿਲਾਂ ਕਸ਼ਮੀਰ 'ਚ ਹੋਈਆਂ ਕੁਝ ਘਟਨਾਵਾਂ ਦੇ ਮੱਦੇਨਜ਼ਰ ਘਾਟੀ 'ਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। 

PunjabKesari

ਜ਼ਿਕਰਯੋਗ ਹੈ ਕਿ ਮਾਰਚ 2000 'ਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਦੇ ਭਾਰਤ ਦੌਰੇ ਤੋਂ ਪਹਿਲਾਂ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਨੇ ਅਨੰਤਨਾਗ ਜ਼ਿਲੇ ਦੇ ਛਤੀਸਿੰਘਪੁਰਾ ਪਿੰਡ 'ਚ 35 ਸਿੱਖਾਂ ਦੀ ਹੱਤਿਆ ਕਰ ਦਿੱਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀ ਹਮਲਿਆਂ ਨੂੰ ਅੰਜ਼ਾਮ ਨਾ ਦੇ ਸਕਣ, ਇਹ ਯਕੀਨੀ ਕਰਨ ਲਈ ਕਸ਼ਮੀਰ ਘਾਟੀ ਦੇ ਹੋਰ ਖੇਤਰਾਂ 'ਚ ਪੁਲਸ ਅਤੇ ਨੀਮ ਫੌਜੀ ਬਲਾਂ ਦੇ ਵਾਧੂ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਕੁਝ ਇਲਾਕਿਆਂ 'ਚ ਨਿਗਰਾਨੀ ਹੋਰ ਤਿੱਖੀ ਕਰ ਦਿੱਤੀ ਗਈ ਹੈ। ਅੱਤਵਾਦੀਆਂ ਨੂੰ ਮਦਦ ਨਾ ਮਿਲ ਸਕੇ, ਇਸ ਲਈ ਮੋਬਾਇਲ ਵ੍ਹੀਕਲ ਜਾਂਚ ਕੇਂਦਰ ਬਣਾਏ ਗਏ ਹਨ। ਸਾਵਧਾਨੀ ਦੇ ਤੌਰ 'ਤੇ ਸੁਰੱਖਿਆ ਦੇ ਇੰਤਜ਼ਾਮ ਵਧਾਏ ਗਏ ਹਨ। ਆਲ ਪਾਰਟੀਜ਼ ਸਿੱਖ ਕਾਰਡੀਨੇਸ਼ਨ ਕਮੇਟੀ ਨੇ ਭਾਈਚਾਰੇ ਦੇ ਲੋਕਾਂ ਨੂੰ ਚੌਕਸ ਰਹਿਣ ਨੂੰ ਕਿਹਾ ਹੈ। 


Tanu

Content Editor

Related News