G7 ਦੌਰਾਨ ਅੱਜ ਟਰੰਪ ਨਾਲ ਮੁਲਾਕਾਤ ਕਰਨਗੇ PM ਮੋਦੀ ! ਕਈ ਅਹਿਮ ਮੁੱਦਿਆਂ ''ਤੇ ਹੋਵੇਗੀ ਚਰਚਾ

Wednesday, Jun 17, 2026 - 12:45 PM (IST)

G7 ਦੌਰਾਨ ਅੱਜ ਟਰੰਪ ਨਾਲ ਮੁਲਾਕਾਤ ਕਰਨਗੇ PM ਮੋਦੀ ! ਕਈ ਅਹਿਮ ਮੁੱਦਿਆਂ ''ਤੇ ਹੋਵੇਗੀ ਚਰਚਾ

ਇੰਟਰਨੈਸ਼ਨਲ ਡੈਸਕ- ਫਰਾਂਸ ਦੇ 'ਇਵੀਅਨ' ਸ਼ਹਿਰ 'ਚ ਚੱਲ ਰਹੇ 52ਵੇਂ G7 ਸੰਮੇਲਨ ਦੌਰਾਨ ਬੁੱਧਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਇੱਕ ਬਹੁਤ ਹੀ ਮਹੱਤਵਪੂਰਨ ਦੁਵੱਲੀ ਬੈਠਕ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੰਮੇਲਨ ਦੇ ਆਊਟਰੀਚ ਸੈਸ਼ਨ ਦੌਰਾਨ ਦੋਵਾਂ ਲੀਡਰਾਂ ਨੇ ਇੱਕ-ਦੂਜੇ ਨਾਲ ਹੱਥ ਮਿਲਾਇਆ ਅਤੇ ਸੰਖੇਪ ਗੱਲਬਾਤ ਵੀ ਕੀਤੀ ਸੀ। ਦੋਵਾਂ ਆਗੂਆਂ ਵਿਚਾਲੇ ਹੋਣ ਵਾਲੀ ਇਸ ਅਧਿਕਾਰਤ ਮੁਲਾਕਾਤ 'ਤੇ ਪੂਰੇ ਵਿਸ਼ਵ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਪੀ.ਐੱਮ. ਮੋਦੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਹੋਣ ਵਾਲੀ ਇਸ ਬੈਠਕ ਵਿੱਚ ਆਰਥਿਕ ਵਿਕਾਸ, ਗਲੋਬਲ ਸਪਲਾਈ ਚੇਨ ਨੂੰ ਮਜ਼ਬੂਤ ਕਰਨ, ਆਰਟੀਫੀਸ਼ੀਅਲ ਇੰਟੈਲੀਜੈਂਸ (AI), ਨਿਵੇਸ਼ ਅਤੇ ਕਈ ਵੱਡੀਆਂ ਗਲੋਬਲ ਸੁਰੱਖਿਆ ਚੁਣੌਤੀਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਭਾਰਤ ਤੇ ਕੈਨੇਡਾ ਵਿਚਾਲੇ ਹੋਵੇਗਾ ਫ੍ਰੀ ਟਰੇਡ ਐਗਰੀਮੈਂਟ ! ਸਾਲ ਦੇ ਅਖ਼ੀਰ ਤੱਕ ਪੂਰੀ ਹੋਵੇਗੀ ਗੱਲਬਾਤ

ਇਸ ਸੰਮੇਲਨ ਦੇ ਪਹਿਲੇ ਦਿਨ ਪੀ.ਐੱਮ. ਮੋਦੀ ਨੇ ਪੱਛਮੀ ਏਸ਼ੀਆ ਸੰਕਟ ਦੇ ਕਾਰਨ 'ਹੋਰਮੁਜ਼' ਰਾਹੀਂ ਹੋਣ ਵਾਲੇ ਸਮੁੰਦਰੀ ਵਪਾਰ ਵਿੱਚ ਪੈ ਰਹੀ ਰੁਕਾਵਟ 'ਤੇ ਡੂੰਘੀ ਚਿੰਤਾ ਪ੍ਰਗਟਾਈ ਸੀ। ਉਨ੍ਹਾਂ ਨੇ ਜੰਗ ਦੌਰਾਨ ਕਈ ਭਾਰਤੀ ਨਾਗਰਿਕਾਂ ਦੀ ਜਾਨ ਜਾਣ ਦਾ ਮੁੱਦਾ ਵੀ ਉਠਾਇਆ। ਦੂਜੇ ਪਾਸੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ G7 ਦੇ ਸਹਿਯੋਗੀ ਦੇਸ਼ਾਂ ਨਾਲ ਮਿਲ ਕੇ 'Strait of Hormuz' ਨੂੰ ਮਾਈਨ-ਮੁਕਤ ਕਰਨ ਦੀ ਯੋਜਨਾ 'ਤੇ ਚਰਚਾ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਇਹ 13ਵੀਂ ਵਾਰ ਹੈ ਜਦੋਂ ਭਾਰਤ ਨੂੰ G7 ਸੰਮੇਲਨ 'ਚ ਇੱਕ ਮਹਿਮਾਨ ਦੇਸ਼ ਵਜੋਂ ਸੱਦਿਆ ਗਿਆ ਹੈ ਅਤੇ ਪੀ.ਐੱਮ. ਮੋਦੀ ਲਗਾਤਾਰ 7ਵੀਂ ਵਾਰ ਇਸ ਸੰਮੇਲਨ 'ਚ ਹਿੱਸਾ ਲੈ ਰਹੇ ਹਨ। ਇਹ ਵਿਸ਼ਵ ਪੱਧਰ 'ਤੇ ਭਾਰਤ ਦੇ ਵਧਦੇ ਪ੍ਰਭਾਵ ਅਤੇ ਗਲੋਬਲ ਸਾਊਥ ਦੀ ਆਵਾਜ਼ ਵਜੋਂ ਉਸ ਦੀ ਭੂਮਿਕਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ- ਇਕ ਜੰਗ ਖ਼ਤਮ, ਦੂਜੀ ਤਿਆਰ ! ਹੁਣ ਚੀਨ ਨੇ ਖਿੱਚੀ ਤਿਆਰੀ, ਭੇਜ'ਤੇ ਜੰਗੀ ਜਹਾਜ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News