India ਨੂੰ Hellhole ਕਹਿਣ ''ਤੇ ਘਿਰ ਗਏ ਟਰੰਪ ! ਹੁਣ ਭਾਰਤ ਨੂੰ ਦੱਸਿਆ ''ਮਹਾਨ'' ਦੇਸ਼

Saturday, Apr 25, 2026 - 02:10 PM (IST)

India ਨੂੰ Hellhole ਕਹਿਣ ''ਤੇ ਘਿਰ ਗਏ ਟਰੰਪ ! ਹੁਣ ਭਾਰਤ ਨੂੰ ਦੱਸਿਆ ''ਮਹਾਨ'' ਦੇਸ਼

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬੀਤੇ ਦਿਨੀਂ ਭਾਰਤ ਤੇ ਚੀਨ ਨੂੰ 'ਹੈੱਲਹੋਲ' (ਨਰਕ ਵਰਗੀ ਜਗ੍ਹਾ) ਕਹੇ ਜਾਣ ਮਗਰੋਂ ਉਨ੍ਹਾਂ ਦਾ ਭਾਰਤੀ ਤੇ ਅਮਰੀਕੀ ਲੋਕਾਂ ਨੇ ਵਿਰੋਧ ਕੀਤਾ ਹੈ। ਇਸ ਘਟਨਾ ਮਗਰੋਂ ਅਮਰੀਕੀ ਵਿਦੇਸ਼ ਮੰਤਰਾਲੇ ਅਤੇ ਵ੍ਹਾਈਟ ਹਾਊਸ ਨੂੰ ਤੁਰੰਤ ਸਫ਼ਾਈ ਦੇਣੀ ਪਈ ਹੈ।

ਟਰੰਪ ਵੱਲੋਂ ਦਿੱਤੇ ਗਏ ਬਿਆਨ ਮਗਰੋਂ ਭਾਰਤ ਵਿੱਚ ਵਧ ਰਹੇ ਗੁੱਸੇ ਨੂੰ ਦੇਖਦਿਆਂ ਵ੍ਹਾਈਟ ਹਾਊਸ ਨੇ ਇਕ ਬਿਆਨ ਜਾਰੀ ਕੀਤਾ ਹੈ ਕਿ "ਰਾਸ਼ਟਰਪਤੀ ਟਰੰਪ ਭਾਰਤ ਨੂੰ ਇੱਕ ਮਹਾਨ ਦੇਸ਼ ਮੰਨਦੇ ਹਨ ਅਤੇ ਉਹ ਭਾਰਤ ਦੇ ਸੱਭਿਆਚਾਰ ਤੇ ਲੋਕਾਂ ਦਾ ਬਹੁਤ ਸਨਮਾਨ ਕਰਦੇ ਹਨ।"

ਇਹ ਵੀ ਪੜ੍ਹੋ- Good News ; ਭਾਰਤੀਆਂ ਲਈ 'Visa Free' ਹੋਇਆ ਫਰਾਂਸ ! ਪਰ...

ਰਿਪੋਰਟਾਂ ਅਨੁਸਾਰ, ਟਰੰਪ ਟੈਰਿਫ ਅਤੇ ਇਮੀਗ੍ਰੇਸ਼ਨ ਦੇ ਮੁੱਦੇ 'ਤੇ ਚਰਚਾ ਕਰ ਰਹੇ ਸਨ। ਉਨ੍ਹਾਂ ਦਾ ਇਸ਼ਾਰਾ ਭਾਰਤ ਦੀਆਂ ਕੁਝ ਨੀਤੀਆਂ ਵੱਲ ਸੀ, ਪਰ ਉਨ੍ਹਾਂ ਦੇ ਸ਼ਬਦਾਂ ਦੀ ਚੋਣ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ। ਅਮਰੀਕੀ ਡਿਪਲੋਮੈਟ ਹੁਣ ਭਾਰਤ ਸਰਕਾਰ ਨਾਲ ਸੰਪਰਕ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਬਿਆਨ ਦਾ ਅਸਰ ਦੋਵਾਂ ਦੇਸ਼ਾਂ ਦੇ ਰਣਨੀਤਕ ਸਬੰਧਾਂ, ਖਾਸ ਕਰਕੇ 'ਇੰਡੋ-ਪੈਸੀਫਿਕ' ਰਣਨੀਤੀ 'ਤੇ ਨਾ ਪਵੇ।

ਭਾਲਾਂਕਿ ਭਾਰਤੀ ਵਿਦੇਸ਼ ਮੰਤਰਾਲੇ ਨੇ ਅਜੇ ਤੱਕ ਕੋਈ ਬਹੁਤ ਸਖ਼ਤ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ, ਪਰ ਸੂਤਰਾਂ ਅਨੁਸਾਰ ਭਾਰਤ ਨੇ ਨਿੱਜੀ ਤੌਰ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਵਿਰੋਧੀ ਪਾਰਟੀਆਂ ਨੇ ਇਸ ਮੁੱਦੇ 'ਤੇ ਸਰਕਾਰ ਨੂੰ ਘੇਰਿਆ ਹੈ ਅਤੇ ਰਾਸ਼ਟਰਪਤੀ ਟਰੰਪ ਤੋਂ ਮੁਆਫੀ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਹੋਵੇਗਾ Internet Blackout ! 'ਖਿਡੌਣਾ' ਬਣ ਕੇ ਰਹਿ ਜਾਣਗੇ ਫ਼ੋਨ, ਇਰਾਨ ਦੇ ਨਿਸ਼ਾਨੇ 'ਤੇ Digital ਦੁਨੀਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News