ਟੈਰਿਫ਼ ਨੀਤੀ ਨਾਲ ਪੂਰੀ ਦੁਨੀਆ 'ਚ ਛਿੜੀ ਚਰਚਾ, ਟਰੰਪ ਨੇ ਇਨ੍ਹਾਂ ਦੇਸ਼ਾਂ ਨੂੰ ਦਿੱਤੀ 100 ਫ਼ੀਸਦੀ ਟੈਰਿਫ਼ ਦੀ ਚਿਤਾਵਨੀ
Friday, Feb 14, 2025 - 06:11 AM (IST)

ਇੰਟਰਨੈਸ਼ਨਲ ਡੈਸਕ- ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ। ਮੁਲਾਕਾਤ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਇਕ ਵੱਡਾ ਐਲਾਨ ਕਰਦੇ ਹੋਏ ਰੈਸੀਪ੍ਰੋਕਲ ਟੈਰਿਫ਼ ਪਲਾਨ 'ਤੇ ਦਸਤਖ਼ਤ ਕਰ ਦਿੱਤੇ ਹਨ।
ਇਸ ਪਲਾਨ ਅਨੁਸਾਰ, ਜੋ ਦੇਸ਼ ਅਮਰੀਕਾ 'ਤੇ ਜਿੰਨਾ ਟੈਰਿਫ਼ ਲਗਾਏਗਾ, ਅਮਰੀਕਾ ਓਨਾ ਹੀ ਟੈਰਿਫ਼ ਉਨ੍ਹਾਂ ਦੇਸ਼ਾਂ 'ਤੇ ਲਗਾਵੇਗਾ। ਇਸ ਨੀਤੀ ਦਾ ਐਲਾਨ ਕਰਦਿਆਂ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਸਭ ਤੋਂ ਵੱਧ ਟੈਰਿਫ਼ ਲਗਾਉਂਦਾ ਹੈ ਤੇ ਚੀਨ ਦਾ ਟੈਰਿਫ਼ ਵੀ ਕਾਫ਼ੀ ਜ਼ਿਆਦਾ ਹੈ। ਇਸ ਅਨੁਸਾਰ ਹੁਣ ਇਨ੍ਹਾਂ ਦੇਸ਼ਾਂ ਨੂੰ ਵੀ ਟੈਰਿਫ਼ ਵਾਧੇ ਦੀ ਮਾਰ ਝੱਲਣੀ ਪੈ ਸਕਦੀ ਹੈ।
ਹਾਲਾਂਕਿ ਟਰੰਪ ਨੇ ਬ੍ਰਿਕਸ ਦੇਸ਼ਾਂ ਦੀ 'ਨਵੀਂ ਕਰੰਸੀ' ਵਾਲੀ ਯੋਜਨਾ ਨੂੰ ਵੀ ਸਖ਼ਤੀ ਨਾਲ ਦੇਖਦਿਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਨ੍ਹਾਂ ਦੇਸ਼ਾਂ ਵੱਲੋਂ ਕੋਈ ਨਵੀਂ ਕਰੰਸੀ ਲਾਂਚ ਕੀਤੀ ਜਾਂਦੀ ਹੈ ਤਾਂ ਉਹ ਉਨ੍ਹਾਂ ਦੇਸ਼ਾਂ 'ਤੇ 100 ਫ਼ੀਸਦੀ ਟੈਰਿਫ਼ ਲਗਾਉਣਗੇ।
ਇਹ ਵੀ ਪੜ੍ਹੋ- PUBG ਹੱਥੋਂ ਤਬਾਹ ਹੋ ਗਿਆ ਪਰਿਵਾਰ, ਨੌਜਵਾਨ ਨੇ ਪਰੇਸ਼ਾਨ ਹੋ ਕੇ ਛੱਡਿਆ ਘਰ, ਹੁਣ ਜਿਸ ਹਾਲ 'ਚ ਮਿਲਿਆ...
ਇਸ ਦੌਰਾਨ ਉਨ੍ਹਾਂ ਨੇ ਇਕ ਵਾਰ ਫ਼ਿਰ ਤੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਗੱਲ ਵੀ ਕੀਤੀ ਤੇ ਰੂਸ-ਯੂਕ੍ਰੇਨ ਦੀ ਜੰਗ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਰੂਸ ਨੂੰ ਜੀ-7 ਦੇਸ਼ਾਂ 'ਚੋਂ ਬਾਹਰ ਕੱਢਣਾ ਇਕ ਬਹੁਤ ਵੱਡੀ ਗ਼ਲਤੀ ਸੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਰੂਸ ਨੂੰ ਦੁਬਾਰਾ ਜੀ-7 'ਚ ਸ਼ਾਮਲ ਕੀਤਾ ਜਾਵੇ।
ਹੁਣ ਇਹ ਟੈਰਿਫ਼ ਭਾਰਤ ਨੂੰ ਕਿਸ ਤਰ੍ਹਾਂ ਪ੍ਰਭਾਵਿਤ ਕਰਨਗੇ, ਇਹ ਤਾਂ ਪ੍ਰਧਾਨ ਮੰਤਰੀ ਮੋਦੀ ਤੇ ਡੋਨਾਲਡ ਟਰੰਪ ਦੀ ਮੁਲਾਕਾਤ ਤੋਂ ਬਾਅਦ ਹੀ ਸਾਹਮਣੇ ਆਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e