ਚੋਣਾਂ ''ਚ ਇਤਿਹਾਸਕ ਜਿੱਤ ਤੋਂ ਬਾਅਦ ਮੋਦੀ ਨੂੰ ਮਿਲਣਾ ਚਾਹੁੰਦੇ ਹਨ ਟਰੰਪ
Saturday, May 25, 2019 - 01:56 AM (IST)

ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਮ ਚੋਣਾਂ 'ਚ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ। ਫੋਨ 'ਤੇ ਹੋਈ ਇਸ ਗੱਲਬਾਤ 'ਚ ਦੋਹਾਂ ਨੇਤਾਵਾਂ ਨੇ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਨੂੰ ਲਗਾਤਾਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ 'ਤੇ ਵੀ ਸਹਿਮਤੀ ਜਤਾਈ। ਉਥੇ ਹੀ ਮੋਦੀ ਅਤੇ ਟਰੰਪ ਨੇ ਫੋਨ 'ਤੇ ਗੱਲਬਾਤ ਦੌਰਾਨ ਜੀ-20 ਸ਼ਿਖਰ ਸੰਮੇਲਨ 'ਚ ਇਕ ਦੂਜੇ ਨਾਲ ਮੁਲਾਕਾਤ ਕਰਨ 'ਤੇ ਵੀ ਉਮੀਦ ਜਤਾਈ।
ਜੀ-20 ਸ਼ਿਖਰ ਸੰਮੇਲਨ ਦਾ ਆਯੋਜਨ 28-29 ਜੂਨ ਨੂੰ ਜਾਪਾਨ ਦੇ ਓਸਾਕਾ 'ਚ ਹੋਣ ਜਾ ਰਿਹਾ ਹੈ। ਵ੍ਹਾਈਟ ਹਾਊਸ ਮੁਤਾਬਕ, ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਾਲ ਗੱਲਬਾਤ 'ਚ ਅਮਰੀਕਾ ਭਾਰਤ ਵਿਚਾਲੇ ਪਿਛਲੇ 2 ਸਾਲਾ 'ਚ ਹਾਸਲ ਉਪਲੱਬਧੀਆਂ ਦੇ ਆਧਾਰ 'ਤੇ ਬਣੀ ਰਣਨੀਤਕ ਹਿੱਸੇਦਾਰੀ ਨੂੰ ਮਜ਼ਬੂਤ ਬਣਾਉਣ ਦੀ ਵਚਨਬੱਧਤਾ ਜਤਾਈ।